ਭੁਲੱਥ, 3 ਦਸੰਬਰ (ਮੇਹਰ ਚੰਦ ਸਿੱਧੂ)-ਥਾਣਾ ਮੁਖੀ ਭੁਲੱਥ ਐਸ.ਐਚ.ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁਲੱਥ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਇਤਲਾਹ ਮਿਲੀ ਕਿ ਪਿੰਡ ਜੋਗਿੰਦਰ ਨਗਰ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਦੋ ਨੌਜਵਾਨ ਲੜਕੇ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਹਨ, ਜਦੋਂ ਪੁਲਿਸ ਪਾਰਟੀ ਵੱਲੋਂ ਦੱਸੀ ਹੋਈ ਜਗ੍ਹਾ ਤੇ ਰੇਡ ਕੀਤੀ ਤਾਂ ਨਸ਼ਾ ਕਰ ਰਹੇ ਦੋ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ | ਪੁਲਿਸ ਕਰਮਚਾਰੀਆਂ ਵਲੋਂ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਬਿਕਰਮਜੀਤ ਸਿੰਘ ਪੁੱਤਰ ਸੁਖਵਿੰਦਰ ਪਾਲ ਵਾਸੀ ਵਾਰਡ ਨੰਬਰ ਪੰਜ ਮੁਹੱਲਾ ਗੁਰੂ ਨਾਨਕ ਨਗਰ ਭੋਗਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਤੇ ਦੂਸਰੇ ਨੇ ਆਪਣਾ ਨਾਂਅ ਰਾਕੇਸ਼ ਪੁੱਤਰ ਵੇਦ ਪ੍ਰਕਾਸ਼ ਵਾਸੀ ਵਾਰਡ ਨੰਬਰ 9 ਮਹੱਲਾ ਗੁਰੂ ਰਾਮਦਾਸ ਨਗਰ ਭੋਗਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਦੱਸਿਆ, ਉਕਤ ਨੌਜਵਾਨ ਸ਼ਰੇਆਮ ਹੈਰੋਇਨ ਦਾ ਸੇਵਨ ਕਰ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |