ਕਪੂਰਥਲਾ, 3 ਦਸੰਬਰ (ਵਿ.ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਹਿੰਦੂ ਕੰਨਿਆ ਕਾਲਜ 'ਚ ਇਕ ਲੈਕਚਰ ਕਰਵਾਇਆ ਗਿਆ | ਜਿਸ ਵਿਚ ਐਫ.ਸੀ.ਆਈ. 'ਚੋਂ ਸੇਵਾ ਮੁਕਤ ਹੋਏ ਅਧਿਕਾਰੀ ਯੱਗਦਤ ਐਰੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਤੋਂ ਵਿਦਿਆਰਥੀਆਂ ਨੂੰ ਪ੍ਰੇਰਨਾ ਲੈਣ ਲਈ ਕਿਹਾ | ਉਨ੍ਹਾਂ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਅਸ਼ੋਕ ਗੁਪਤਾ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਸੰਸਕਿਤੀ ਨਾਲ ਜੁੜਣ ਲਈ ਕਿਹਾ | ਸਮਾਗਮ ਵਿਚ ਸ੍ਰੀ ਅਮਰਜੀਤ, ਕਾਲਜੀਏਟ ਸਕੂਲ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਕਾਲਜੀਏਟ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |