ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਸਬੰਧ ਵਿਚ ਅੱਜ ਬਲਾਕ ਸੰਮਤੀ ਜ਼ੋਨ ਲੱਖਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਹਾਦਰ ਸਿੰਘ ਸੰਗਤਪੁਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਬਹਾਦਰ ਸਿੰਘ ਸੰਗਤਪੁਰ ਪਹਿਲਾਂ ਪਿੰਡ ਸੰਗਤਪੁਰ ਦੇ ਸਰਪੰਚ ਰਹਿ ਚੁੱਕੇ ਹਨ ਅਤੇ ਇਲਾਕੇ ਵਿਚ ਉਨ੍ਹਾਂ ਦਾ ਕਾਫ਼ੀ ਨਾਮ ਹੋਣ ਕਰਕੇ ਸਮੂਹ ਇਲਾਕਾ ਵਾਸੀਆਂ ਨੇ ਉਨ੍ਹਾਂ ਦੇ ਨਾਲ ਜਾ ਕੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਉਨ੍ਹਾਂ ਦੇ ਨਾਲ ਰਜਿੰਦਰ ਸਿੰਘ ਚੰਦੀ ਦਿਹਾਤੀ ਇੰਚਾਰਜ, ਰਣਜੀਤ ਸਿੰਘ ਖੁਰਾਣਾ ਸ਼ਹਿਰੀ ਇੰਚਾਰਜ, ਸਾਬਕਾ ਸਰਪੰਚ ਮਹਿੰਦਰ ਸਿੰਘ ਲੱਖਪੁਰ, ਜੋਗਾ ਸਿੰਘ ਢੱਡਾ ਸੁਸਾਇਟੀ ਪ੍ਰਧਾਨ ਸਮੇਤ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ |