16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦਾ ਰਾਜ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 04-12-2025
ਕਪੂਰਥਲਾ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਕੇ.ਐਮ.ਵੀ. ਕਾਲਜ ਜਲੰਧਰ ਵਿਚ ਕਰਵਾਏ ਗਏ ਰਾਜ ਪੱਧਰੀ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਕਾਸਟਿਊਮ ਪਰੇਡ ਵਿਚ ਪਹਿਲਾ, ਖੁਸ਼ਪ੍ਰੀਤ ਕੌਰ ਅਤੇ ਬਿਪਨਜੋਤ ਕੌਰ ਨੇ ਮਹਿੰਦੀ ਅਤੇ ਆਕਾਸ਼ਦੀਪ ਨੇ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਦੂਜਾ ਸਥਾਨ ਲਿਆ, ਜਦਕਿ ਸੀਰਤ ਕੌਰ ਤੇ ਐਸ਼ਮੀਨ ਕੌਰ ਨੇ ਨੇਲ ਡਿਜ਼ਾਈਨ ਦੇ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਵਿਦਿਆਰਥੀਆਂ ਨੇ ਝਾਂਸੀ ਦੀ ਰਾਣੀ ਦੇ ਜੀਵਨ ਆਧਾਰਿਤ ਕੋਰੀਓਗ੍ਰਾਫ਼ੀ ਬਾਖ਼ੂਬੀ ਨਾਲ ਪੇਸ਼ ਕੀਤੀ ਤੇ ਕੋਰੀਓਗ੍ਰਾਫ਼ੀ ਦੇ ਮੁਕਾਬਲੇ ਵਿਚ ਵੀ ਤੀਜਾ ਸਥਾਨ ਲਿਆ |
ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਤਿਆਰ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕੀਤੀ | ਡਾ. ਰੰਧਾਵਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਏ.ਐਸ.ਆਈ. ਪਾਲ ਸਿੰਘ ਨੇ ਪੁਲਿਸ ਚੌਕੀ ਕਾਲਾ ਸੰਘਿਆਂ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਪਹਿਲੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਦਾ ਖੇਡ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।