ਕਾਲਾ ਸੰਘਿਆਂ, 3 ਦਸੰਬਰ (ਸੰਘਾ)-ਪੁਲਿਸ ਚੌਂਕੀ ਕਾਲਾ ਸੰਘਿਆਂ ਦੇ ਏ.ਐਸ.ਆਈ. ਅਮਰਜੀਤ ਸਿੰਘ ਦਾ ਸੁਲਤਾਨਪੁਰ ਲੋਧੀ ਦਾ ਤਬਾਦਲਾ ਹੋਣ ਕਾਰਨ ਥਾਣਾ ਸੁਲਤਾਨਪੁਰ ਲੋਧੀ ਤੋਂ ਬਦਲ ਕੇ ਆਏ ਏ.ਐਸ.ਆਈ. ਪਾਲ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ ਹੈ | ਏ.ਐਸ.ਆਈ. ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾੜੇ ਤੇ ਨਸ਼ੇ ਵੇਚਣ ਵਾਲੇ ਭੈੜੇ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਆਪਣਾ ਕਾਰੋਬਾਰ ਬੰਦ ਕਰ ਦੇਣ ਜਾ ਏਰੀਆ ਛੱਡ ਜਾਣ ਉਨ੍ਹਾਂ ਕਿਹਾ ਏਰੀਏ ਵਿਚ ਲੁੱਟਾਂ ਖੋਹਾਂ ਕਰਨ ਵਾਲੇ, ਨਸ਼ੇ ਵੇਚਣ ਤੇ ਵਿਕਾਉਣ ਵਾਲੇ ਭੈੜੇ ਪੁਰਸ਼ਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਉਹ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਰਹਿਣਗੇ |