16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ 'ਚ ਵਿਦਿਆਰਥੀਆਂ ਅਤੇ ਮਾਪਿਆਂ ਲਈ ਮੇਲਾ ਲਗਾਇਆ

ਅਜੀਤ ਡੈਸਕ 04-12-2025
ਭੁਲੱਥ, 3 ਦਸੰਬਰ (ਮਨਜੀਤ ਸਿੰਘ ਰਤਨ)-ਅਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ ਵਿਚ ਵਿਦਿਆਰਥੀਆਂ ਅਤੇ ਮਾਪਿਆਂ ਲਈ ਮੇਲਾ ਲਗਾਇਆ ਗਿਆ | ਇਹ ਮੇਲਾ ਜੋ ਕਿ ਮਨੋਰੰਜਨ ਨਾਲ ਭਰਪੂਰ ਸੀ ਵਿਚ ਤੀਰ ਅੰਦਾਜ਼ੀ, ਗੰਨ ਸ਼ੂਟਿੰਗ ਅਤੇ ਹੋਰ ਕਈ ਤਰਾਂ ਦੀਆਂ ਗੇਮਾਂ ਕਰਵਾਈਆਂ ਗਈਆਂ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ 'ਤੇ ਮਾਪਿਆਂ ਅਤੇ ਵਿਦਿਆਰਥੀਆਂ ਲਈ ਖ਼ਾਸ ਗੇਮਾਂ ਕਰਵਾਈਆਂ ਗਈਆਂ, ਜਿਨ•ਾਂ ਦੇ ਜੇਤੂਆਂ ਨੂੰ ਤੁਰੰਤ ਤੋਹਫ਼ੇ ਦਿੱਤੇ ਗਏ | ਇਸ ਮੌਕੇ 'ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸੁੰਦਰ ਸਭਿਆਚਾਰਕ ਪ੍ਰਸਤੁਤੀਆਂ ਨੇ ਸਮਾਗਮ ਨੂੰ ਹੋਰ ਸੁਹਾਵਣਾ ਬਣਾ ਦਿੱਤਾ | ਇਸ ਮੇਲੇ ਵਿਚ ਲੱਕੀ ਡਰਾਅ ਵੀ ਕੱਢੇ ਗਏ ਜਿਨ•ਾਂ ਵਿਚ ਜੇਤੂਆਂ ਨੂੰ ਪਹਿਲਾ ਇਨਾਮ ਫ਼ਰਿਜ, ਦੂਜਾ ਇਨਾਮ ਮਾਈਕਰੋਵੇਵ ਓਵਨ, ਤੀਜਾ ਇਨਾਮ, ਏਅਰ ਫਰਾਇਰ ਦਿੱਤਾ ਗਿਆ | ਇਹਨਾਂ ਤੋਂ ਇਲਾਵਾ ਮਾਪਿਆਂ ਨੂੰ 100 ਹੋਰ ਤੋਹਫ਼ੇ ਵੀ ਦਿੱਤੇ ਗਏ | ਇਸ ਮੌਕੇ 'ਤੇ ਸਕੂਲ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਸਾਰੇ ਮਾਪਿਆਂ ਦਾ ਇਸ ਮੇਲੇ ਵਿਚ ਆਉਣ ਲਈ ਧੰਨਵਾਦ ਕੀਤਾ ਅਤੇ ਪਿ੍ੰਸੀਪਲ ਡਾ. ਸੰਗੀਤ ਕੁਮਾਰ ਨੇ ਹਰੇਕ ਵਿਦਿਆਰਥੀ ਦੀ ਮਿਹਨਤ ਅਤੇ ਭਾਗੀਦਾਰੀ ਦੀ ਸਰਾਹਨਾ ਕੀਤੀ | ਇਸ ਮੌਕੇ ਤੇ ਸਮੂਹ ਸਕੂਲ ਸਟਾਫ਼ ਵਿਦਿਆਰਥੀ ਅਤੇ ਉਨ•ਾਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਮਾਰਕੁੱਟ ਦੇ ਮਾਮਲੇ ਸੰਬੰਧੀ ਦਰਜ ਕੇਸ ਦੀ ਜਾਂਚ ਲਈ ਐਸ.ਐਸ.ਪੀ. ਨੂੰ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਸਕੇਪ ਸਾਹਿਤਕ ਸੰਸਥਾ ਨੇ ਕਵੀ ਦਰਬਾਰ-'ਸ਼ਬਦ ਸਿਰਜਣਹਾਰੇ' ਪੁਰਸਕਾਰ 2025 ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।