16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੌਰਾਨ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਅਜੀਤ ਡੈਸਕ 04-12-2025
ਕਪੂਰਥਲਾ, 3 ਦਸੰਬਰ (ਸਡਾਨਾ)-ਗਵਰਨਿੰਗ ਕੌਂਸਲ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਅਤੇ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਡੀ.ਬੀ.ਈ.ਈ. ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਬਾਜਵਾ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਇਸ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸੀ ਪਾਈਟ ਕੈਂਪ ਥੇਹ ਕਾਂਜਲਾ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਦੀ ਕਾਰਗੁਜ਼ਾਰੀ 'ਤੇ ਤਸੱਲੀ ਜ਼ਾਹਿਰ ਕਰਦਿਆਂ ਕਪੂਰਥਲਾ ਜ਼ਿਲ੍ਹੇ ਵਿਚ ਇਸ ਦੇ ਦਾਇਰੇ ਨੂੰ ਹੋਰ ਵੱਡਾ ਕਰਨ ਲਈ ਕਿਹਾ | ਮੀਟਿੰਗ ਦੌਰਾਨ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਸ ਤੇ ਸਿਖਲਾਈ ਅਫ਼ਸਰ ਰਾਜਨ ਸ਼ਰਮਾ ਵਲੋਂ ਡਿਪਟੀ ਕਮਿਸ਼ਨਰ ਨੂੰ ਹੁਨਰ ਵਿਕਾਸ, ਸਰਕਾਰੀ ਤਕਨੀਕੀ ਸੰਸਥਾਵਾਂ ਨੂੰ ਟਰੇਨਿੰਗ ਪਾਰਟਨਰ ਬਣਾਉਣ ਲਈ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਸਹਾਇਕ ਲੇਬਰ ਕਮਿਸ਼ਨਰ ਦੀ ਮਦਦ ਨਾਲ ਨਵੇਂ ਜੋਬ ਰੋਲ ਇਕੱਠੇ ਕਰਨ ਅਤੇ ਸੀ.ਪਾਈਟ ਦੀ ਕਾਰਜ ਕੁਸ਼ਲਤਾ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ | ਇਸ ਮੌਕੇ ਸੀ. ਪਾਈਟ ਕੈਂਪ ਥੇਹ ਕਾਂਜਲਾ ਦੇ ਇੰਚਾਰਜ ਕੈਪਟਨ ਅਜੀਤ ਸਿੰਘ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਸਹਾਇਕ ਲੇਬਰ ਕਮਿਸ਼ਨਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਜ਼ਿਲ੍ਹਾ ਭਲਾਈ ਅਫ਼ਸਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਨੋਡਲ ਪੋਲੀਟੈਕਨਿਕ ਬੇਗੋਵਾਲ, ਨੋਡਲ ਆਈ.ਟੀ.ਆਈ. ਕਪੂਰਥਲਾ, ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ, ਐਸ.ਸੀ.ਬੀ.ਸੀ. ਵਿੱਤ ਕਾਰਪੋਰੇਸ਼ਨਾਂ, ਲੀਡ ਜ਼ਿਲ੍ਹਾ ਮੈਨੇਜਰ ਪੀ.ਐਨ.ਬੀ., ਬਲਾਕ ਮਿਸ਼ਨ ਮੈਨੇਜਰ, ਪੀ.ਐਸ.ਡੀ.ਐਮ. ਅਤੇ ਡਾਇਰੈਕਟਰ ਆਰ ਸੇਟੀ ਆਦਿ ਸੰਸਥਾਵਾਂ ਦੇ ਮੁਖੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਅਕਾਲੀ ਵਰਕਰ ਨੂੰ ਭੁੱਲਾਰਾਈ ਤੋਂ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਡਾ. ਸ਼ਿਖਾ ਭਗਤ ਨੇ ਬਤੌਰ ਏ.ਡੀ.ਸੀ. ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।