16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਮ ਆਦਮੀ ਪਾਰਟੀ ਨੇ ਅਕਾਲੀ ਵਰਕਰ ਨੂੰ ਭੁੱਲਾਰਾਈ ਤੋਂ ਉਮੀਦਵਾਰ ਐਲਾਨਿਆ

ਅਜੀਤ ਡੈਸਕ 04-12-2025
ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਭਾਵੇਂ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਚੁੱਕੇ ਹਨ ਪਰ ਫਿਰ ਵੀ ਪਾਰਟੀ ਨੂੰ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰ ਨਹੀਂ ਮਿਲ ਰਹੇ | ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਚੋਣਾਂ ਲਈ ਅਕਾਲੀ ਵਰਕਰ ਨੂੰ ਹੀ ਆਪਣਾ ਉਮੀਦਵਾਰ ਐਲਾਨ ਦਿੱਤਾ | ਇਸ ਸੰਬੰਧੀ ਜਦੋਂ ਅਕਾਲੀ ਵਰਕਰ ਤੇਜਮੋਹਣ ਸਿੰਘ ਚਾਨਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਕਦੇ ਵੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਨਹੀਂ ਹੋਏ | ਇਸ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਜੀ ਮਾਨ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਵਿਰੋਧੀ ਪਾਰਟੀਆਂ ਵਲੋਂ ਅਜਿਹੀਆਂ ਚਾਲਾਂ ਚੱਲੀਆਂ ਜਾਂਦੀਆਂ ਹਨ ਪਰ ਪਾਰਟੀ ਵਲੋਂ ਸਾਰੇ ਐਲਾਨੇ ਗਏ ਉਮੀਦਵਾਰ ਚੋਣ ਲੜਨਗੇ ਅਤੇ ਜਿੱਤ ਪ੍ਰਾਪਤ ਕਰਨਗੇ |
ਪਿਛਲੀ ਖ਼ਬਰ ਕਪੂਰਥਲਾ ਵਿਖੇ ਤਾਇਨਾਤ ਲੋਕਪਾਲ ਦੀਆਂ ਸੇਵਾਵਾਂ ਸ਼ਲਾਘਾਯੋਗ-ਧਰਮ ਸਿੰਘ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੌਰਾਨ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।