ਕਪੂਰਥਲਾ, 3 ਦਸੰਬਰ (ਵਿ.ਪ੍ਰ.)-ਆਲ ਇੰਡੀਆ ਸਾਂਹਸ ਮੱਲ ਸਾਂਸੀ ਸਮਾਜ ਪੰਜਾਬ ਦੇ ਸੂਬਾਈ ਪ੍ਰਧਾਨ ਤੇ ਪੰਚਾਇਤ ਸੈਕਟਰੀ ਹਰਜਿੰਦਰ ਕੁਮਾਰ ਮਾਹਲਾ ਤੇ ਅਸ਼ੋਕ ਕੁਮਾਰ ਮਾਹਲਾ ਦੇ ਮਾਤਾ ਰਾਣੋ ਮਾਹਲਾ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ 5 ਦਸੰਬਰ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲ੍ਹੇਵਾਲਾ ਕਪੂਰਥਲਾ ਵਿਖੇ ਹੋਵੇਗੀ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਮਾਤਾ ਰਾਣੋ ਮਾਹਲਾ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ |