16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਦਾ ਫੈਪ ਫੈੱਡਰੇਸ਼ਨ ਵਲੋਂ ਸਨਮਾਨ

ਅਜੀਤ ਡੈਸਕ 04-12-2025
ਸੁਲਤਾਨਪੁਰ ਲੋਧੀ, 3 ਦਸੰਬਰ (ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀਆਂ ਵਿਦਿਆਰਥਣਾਂ ਨੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਫੈਪ ਨੈਸ਼ਨਲ ਐਵਾਰਡ 2025' ਅਧੀਨ ਕਰਵਾਏ ਸਮਾਗਮ ਦੌਰਾਨ ਵਿਸ਼ੇਸ਼ ਇਨਾਮ ਪ੍ਰਾਪਤ ਕੀਤੇ | ਇਹ ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਰਿਆਣਾ ਦੇ ਮਾਣਯੋਗ ਗਵਰਨਰ ਆਸ਼ਿਮ ਕੁਮਾਰ ਘੋਸ਼, ਸੀ.ਆਈ.ਐਸ.ਸੀ.ਈ. ਬੋਰਡ ਦੇ ਚੇਅਰਮੈਨ ਡਾ. ਜੀ. ਇਮੈਨੂਅਲ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਪੰਜਾਬੀ ਲੋਕ ਗਾਇਕ ਜਸਵੀਰ ਸਿੰਘ ਜੱਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਸਮਾਰੋਹ ਵਿਚ ਅਧਿਆਪਕਾਂ, ਪਿ੍ੰਸੀਪਲਾਂ ਅਤੇ ਹਰ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਕੂਲਾਂ ਦੀ ਅਲੱਗ ਅਲੱਗ ਕੈਟਾਗਰੀ ਤਹਿਤ ਰਜਿਸਟਰੇਸ਼ਨ ਕੀਤੀ ਗਈ ਸੀ ਅਤੇ ਜਿਸ ਵਿਚ ਭਾਰੀ ਗਿਣਤੀ ਵਿਚ ਪੰਜਾਬ ਅਤੇ ਦੇਸ਼ ਭਰ ਵਿਚੋਂ 18 ਸੂਬਿਆਂ ਦੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀ ਵਿਦਿਆਰਥਣ ਨੂਰ ਅਰੋੜਾ ਨੂੰ ਸੀ. ਬੀ. ਐੱਸ. ਈ. ਬਾਰ੍ਹਵੀਂ ਬੋਰਡ ਸੈਸ਼ਨ 2024-25 ਦੇ ਫਾਈਨਲ ਰਿਜ਼ਲਟ ਵਿਚ 97 ਫ਼ੀਸਦੀ ਅੰਕ ਹਾਸਿਲ ਕਰਨ ਲਈ ਬੋਰਡ ਟੌਪਰਸ ਦੇ ਐਵਾਰਡ ਨਾਲ਼ ਅਤੇ ਨਵਜੋਤ ਕੌਰ ਨੂੰ ਪੰਜਾਬੀ ਲੋਕ-ਗੀਤ ਦੀ ਪੇਸ਼ਕਾਰੀ ਲਈ ਸਭਿਆਚਾਰਕ ਸਟਾਰ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮੋਨਾ ਘਈ ਨੇ ਐਵਾਰਡ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂਰ ਅਰੋੜਾ ਅਤੇ ਨਵਜੋਤ ਕੌਰ ਨੂੰ ਵਧਾਈ ਦਿੱਤੀ |
ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਅਤੇ ਪਿ੍ੰਸੀਪਲ ਮਧੂ ਸ਼ਰਮਾ ( ਜੂਨੀਅਰ ਵਿੰਗ) ਨੇ ਵੀ ਨੂਰ ਅਰੋੜਾ ਅਤੇ ਨਵਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਨੂੰ ਇਹ ਸਨਮਾਨ ਮਿਲਣਾ ਸਕੂਲ ਲਈ ਇੱਕ ਵਿਸ਼ੇਸ਼ ਉਪਲਬਧੀ ਹੈ |
ਪਿਛਲੀ ਖ਼ਬਰ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਬਰਸੀ ਸਮਾਗਮ ਮੌਕੇ ਗੁਰਮਤਿ ਤੇ ਸੰਤ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਤਾ ਰਾਣੋ ਮਾਹਲਾ ਨਮਿਤ ਪਾਠ ਦਾ ਭੋਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।