16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਬਰਸੀ ਸਮਾਗਮ ਮੌਕੇ ਗੁਰਮਤਿ ਤੇ ਸੰਤ ਸਮਾਗਮ ਕਰਵਾਇਆ

ਅਜੀਤ ਡੈਸਕ 04-12-2025
ਫਗਵਾੜਾ, 3 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸੰਤ ਬਾਬਾ ਦਲੇਲ ਸਿੰਘ ਮਹਾਰਾਜ ਅਤੇ ਉਨ੍ਹਾਂ ਦੇ ਪਰਮ ਸ਼ਿਸ਼ ਸੰਤ ਮੋਨੀ ਮਹਾਰਾਜ ਦੀ ਪਵਿੱਤਰ ਅਤੇ ਨਿੱਘੀ ਯਾਦ 'ਚ 26ਵੀਂ ਬਰਸੀ ਦੇ ਸਬੰਧ ਵਿਚ ਗੁਰਮਤਿ ਤੇ ਸੰਤ ਸਮਾਗਮ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਵਾਲੇ ਬਣਨ ਦੀ ਪ੍ਰੇਰਣਾ ਦਿੱਤੀ ਅਤੇ ਆਖਿਆ ਕਿ ਸੰਤ ਮੋਨੀ ਮਹਾਰਾਜ ਨੇ ਆਪਣੇ ਗੁਰੂ ਦੇ ਹੁਕਮ ਅਨੁਸਾਰ ਸਾਰਾ ਜੀਵਨ ਵਿਰਕਤ ਰਹਿਕੇ ਬਤੀਤ ਕੀਤਾ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਉਪਰੰਤ ਨਿਰਮਲ ਭੇਖ ਭੂਸ਼ਣ ਨਿਰਮਲ ਸੰਸਥਾ ਦੀ ਸਿਰਮੌਰ ਸੰਸਥਾ ਸ੍ਰੀ ਪੰਚਾਇਤੀ ਅਖਾੜਾ ਨਿਰਮਲ ਕਨਖਲ ਸ੍ਰੀ ਮਹੰਤ ਗਿਆਨ ਦੇਵ, ਸੰਤ ਤੇਜਾ ਸਿੰਘ ਖੂੰਡੇ ਕੁਰਾਲੇ ਵਾਲੇ, ਸੰਤ ਸੁਖਵੰਤ ਸਿੰਘ ਨਾਹਲਾ, ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਮਹੰਤ ਦਵਿੰਦਰ ਸਿੰਘ ਸਹਾਬਪੁਰ ਵਾਲੇ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਪਰਮੇਸ਼ਰ ਸਿੰਘ ਭੋਗਪੁਰ, ਸੰਤ ਮੱਖਣ ਸਿੰਘ ਟੂਟੋਮਜਾਰਾ, ਸੰਤ ਬਲਵੀਰ ਸਿੰਘ ਸ਼ਾਸਤਰੀ, ਸੰਤ ਪ੍ਰੀਤਮ ਸਿੰਘ ਡੁਮੇਲੀ, ਸੰਤ ਅਮੀਰ ਸਿੰਘ ਜਵੱਦੀ ਟਕਸਾਲ ਲੁਧਿਆਣਾ ਵਾਲੇ, ਮਹੰਤ ਭਗਵੰਤ ਭਜਨ ਸਿੰਘ, ਮਹੰਤ ਹਰਦੀਪ ਸਿੰਘ ਖਾਰਾ ਬਰਨਾਲਾ ਵਾਲੇ, ਸੰਤ ਗੁਰਬਚਨ ਸਿੰਘ ਪਠਵਾਲੇ ਵਾਲੇ, ਮਹਾਂਮੰਡਲੇਸ਼ਵਰ ਸੁਆਮੀ ਜਸਦੇਵ ਨੰਦ ਆਲਮਗੀਰ ਵਾਲੇ, ਸੰਤ ਕਮਲੇਸ਼ ਗਿਰੀ ਸਪਰੋੜ ਵਾਲੇ, ਸੰਤ ਰਾਜ ਰਿਸ਼ੀ ਨਵਾਂ ਸ਼ਹਿਰ ਵਾਲੇ, ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ, ਸੰਤ ਕਸ਼ਮੀਰ ਸਿੰਘ ਕੋਟਫਤੂਹੀ, ਸੰਤ ਸੁਖਜੀਤ ਸਿੰਘ ਖੁੱਡਾ ਕਰਾਲੇ ਵਾਲੇ, ਸੰਤ ਬਾਬਾ ਗੁਰਲਾਲ ਸਿੰਘ, ਬਾਬਾ ਜਸਪ੍ਰੀਤ ਸਿੰਘ ਸਿੰਘ ਆਦਿ ਮਹਾਪੁਰਸ਼ਾਂ ਨੇ ਉਚੇਚੇ ਤੌਰ ਤੇ ਤਪ ਅਸਥਾਨ ਨਿਰਮਲ ਕੁਟੀਆ ਵਿਖੇ ਸ਼ਿਰਕਤ ਕੀਤੀ ਅਤੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ | ਸਟੇਜ ਸਕੱਤਰ ਦੀ ਸੇਵਾ ਸੰਤ ਬਲਵੀਰ ਸਿੰਘ ਅਤੇ ਸੰਤ ਬਾਬਾ ਗੁਰਲਾਲ ਸਿੰਘ ਨੇ ਅਦਾ ਕੀਤੀ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੰਤਾਂ ਮਹਾਪੁਰਸ਼ਾਂ ਤੋ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਗੁਰਦੀਪ ਸਿੰਘ ਖੇੜਾ, ਆਸ਼ਰਮ ਮੈਨੇਜਰ ਮੁਖ਼ਤਿਆਰ ਸਿੰਘ ਸਪਰੋੜ, ਭਾਈ ਜੈਦੀਪ ਸਿੰਘ, ਇਕਬਾਲ ਸਿੰਘ ਬੱਬੂ, ਸਤਵੀਰ ਸਿੰਘ ਵਾਲੀਆ, ਮੋਹਨ ਸਿੰਘ ਗਾਧੀ, ਗਜਵੀਰ ਸਿੰਘ ਵਾਲੀਆ, ਲਵਲੀ ਵਾਲੀਆ, ਬਲਦੇਵ ਸਿੰਘ ਜਗਤਪੁਰ ਜੱਟਾ, ਸੰਤ ਜਸਵਿੰਦਰਪਾਲ ਪੰਡਵਾ, ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ, ਸਰਪੰਚ ਬਲਜੀਤ ਸਿੰਘ, ਸਰਪੰਚ ਗੁਰਬਖ਼ਸ਼ ਕੌਰ, ਅਵਤਾਰ ਸਿੰਘ ਪੰਡਵਾ, ਪਾਲਾ ਮੌਲੀ, ਨਰਿੰਦਰ ਸਿੰਘ ਗੋਲਡੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ 'ਚ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਦਾ ਫੈਪ ਫੈੱਡਰੇਸ਼ਨ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।