14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਬਸਪਾ ਆਗੂਆਂ ਵਲੋਂ ਸਮੂਹ ਬਸਪਾ ਵਰਕਰਾਂ ਨੂੰ ਉਮੀਦਵਾਰਾਂ ਦੇ ਹੱਕ ਵਿਚ ਜੁਟਣ ਦੀ ਅਪੀਲ

ਅਜੀਤ ਡੈਸਕ 06-12-2025
ਖਲਵਾੜਾ, 5 ਦਸੰਬਰ (ਮਨਦੀਪ ਸਿੰਘ ਸੰਧੂ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵਲੋਂ ਚਲਾਈ ਗਈ ਪੰਜਾਬ ਸੰਭਾਲੋ ਮੁਹਿੰਮ ਤਹਿਤ ਪਾਰਟੀ ਵਲੋਂ ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਇਸ ਦੇ ਤਹਿਤ ਮਾਸਟਰ ਹਰਭਜਨ ਸਿੰਘ ਬਲਾਲੋਂ ਸਕੱਤਰ ਪੰਜਾਬ, ਚਰੰਜੀ ਲਾਲ ਕੌਂਸਲਰ ਅਤੇ ਪਰਮਜੀਤ ਖਲਵਾੜਾ ਸੀਨੀਅਰ ਬਸਪਾ ਆਗੂ ਵਲੋਂ ਸਮੂਹ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਜੁਟ ਜਾਣ ਦੀ ਅਪੀਲ ਕੀਤੀ ਗਈ | ਉਨ•ਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਬਸਪਾ ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਉਨ•ਾਂ ਦੱਸਿਆ ਕਿ ਚੋਣਾਂ ਦੇ ਸਬੰਧ ਵਿਚ ਚੋਣ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਆਉਣ ਵਾਲੇ ਦਿਨਾਂ ਵਿਚ ਬਸਪਾ ਉਮੀਦਵਾਰਾਂ ਹੱਕ ਵਿਚ ਪਿੰਡ ਪਿੰਡ ਜਾ ਕੇ ਪ੍ਰਚਾਰ ਦੀਆਂ ਹਨੇਰੀਆਂ ਲਿਆ ਕੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ |
ਪਿਛਲੀ ਖ਼ਬਰ ਮਲਕਪੁਰ ਬਲਾਕ ਸੰਮਤੀ ਜ਼ੋਨ ਤੋਂ ਅਕਾਲੀ ਉਮੀਦਵਾਰ ਮਨਜੀਤ ਕੌਰ ਵਲੋਂ ਪਾਰਟੀ ਵਰਕਰਾਂ ਨਾਲ ਸੰਪਰਕ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ 3 ਭੌਰ ਤੋਂ ਸੰਤੋਖ ਸਿੰਘ ਭੌਰ ਕਾਂਗਰਸ ਵਲੋਂ ਚੋਣ ਮੈਦਾਨ 'ਚ ਉੱਤਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।