14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮਲਕਪੁਰ ਬਲਾਕ ਸੰਮਤੀ ਜ਼ੋਨ ਤੋਂ ਅਕਾਲੀ ਉਮੀਦਵਾਰ ਮਨਜੀਤ ਕੌਰ ਵਲੋਂ ਪਾਰਟੀ ਵਰਕਰਾਂ ਨਾਲ ਸੰਪਰਕ

ਅਜੀਤ ਡੈਸਕ 06-12-2025
ਖਲਵਾੜਾ, 5 ਦਸੰਬਰ (ਮਨਦੀਪ ਸਿੰਘ ਸੰਧੂ)- 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬਲਾਕ ਸੰਮਤੀ ਜ਼ੋਨ ਮਲਕਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਮਨਜੀਤ ਕੌਰ ਵਲੋਂ ਆਪਣੀ ਚੋਣ ਮੁਹਿੰਮ ਨੂੰ ਭਖਾਉਣ ਲਈ ਪਾਰਟੀ ਵਰਕਰਾਂ ਨਾਲ ਸੰਪਰਕ ਕੀਤਾ ਗਿਆ | ਇਸ ਮੌਕੇ ਸਰਕਲ ਪ੍ਰਧਾਨ ਸਤਵਿੰਦਰ ਸਿੰਘ ਘੁੰਮਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ•ਾਂ ਜ਼ੋਨ ਵਿਚ ਪੈਂਦੇ ਪਿੰਡ ਵਾਹਦ, ਮਾਣਕ, ਬ੍ਰਹਮਪੁਰ ਅਤੇ ਚੈੜ ਦੇ ਅਕਾਲੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਉਮੀਦਵਾਰ ਮਨਜੀਤ ਕੌਰ ਦੀ ਚੋਣ ਮੁਹਿੰਮ ਨੂੰ ਚਲਾਉਣ ਦੀ ਵਿਉਂਤਬੰਦੀ ਘੜੀ ਗਈ | ਇਸ ਮੌਕੇ ਉਨ•ਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਉਮੀਦਵਾਰ ਦੇ ਹੱਕ ਵਿਚ ਪਿੰਡ ਪਿੰਡ ਜਾ ਕੇ ਵੋਟਰਾਂ ਨੂੰ ਉਮੀਦਵਾਰ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਭੁਗਤਾਉਣ ਦੀ ਅਪੀਲ ਕੀਤੀ ਜਾਵੇਗੀ |
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਖਲਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਰੂਪ ਲਾਲ ਢੱਕ ਪੰਡੋਰੀ ਹੋਏ ਸਰਗਰਮ ਅਗਲੀ ਖ਼ਬਰ ਬਸਪਾ ਆਗੂਆਂ ਵਲੋਂ ਸਮੂਹ ਬਸਪਾ ਵਰਕਰਾਂ ਨੂੰ ਉਮੀਦਵਾਰਾਂ ਦੇ ਹੱਕ ਵਿਚ ਜੁਟਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।