12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਚੋਣਾਂ ਲਈ ਨਿਯੁਕਤ ਕੀਤੇ ਪੁਲਿਸ ਆਬਜ਼ਰਵਰ ਪ੍ਰਮਾਰ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਅਜੀਤ ਡੈਸਕ 06-12-2025
ਕਪੂਰਥਲਾ, 5 ਦਸੰਬਰ (ਸਡਾਨਾ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਿਯੁਕਤ ਕੀਤੇ ਪੁਲਿਸ ਅਬਜ਼ਰਵਰ ਪਰਮਬੀਰ ਸਿੰਘ ਪ੍ਰਮਾਰ ਅੱਜ ਕਪੂਰਥਲਾ ਵਿਖੇ ਪਹੁੰਚੇ ਤੇ ਉਨ੍ਹਾਂ ਨੇ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਪਰਮਬੀਰ ਸਿੰਘ ਪ੍ਰਮਾਰ ਵਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ. ਗੌਰਵ ਤੂਰਾ ਨਾਲ ਵੀ ਮੀਟਿੰਗ ਕੀਤੀ ਗਈ | ਉਨ੍ਹਾਂ ਅਧਿਕਾਰੀਆਂ ਪਾਸੋਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਵੋਟਾਂ ਪੈਣ ਸਮੇਂ ਸੁਰੱਖਿਆ ਵਿਵਸਥਾ ਤੇ ਗਿਣਤੀ ਸਮੇਂ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਜਾਣਕਾਰੀ ਲਈ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਵਚਨਬੱਧ ਹੈ | ਪ੍ਰਮਾਰ ਨੇ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਸੀਨੀਅਰ ਪੁਲਿਸ ਅਧਿਕਾਰੀਆਂ ਤੇ ਲੋੜ ਅਨੁਸਾਰ ਰਿਜ਼ਰਵ ਫੋਰਸ ਲੈਣ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਲਈ ਉਨ੍ਹਾਂ ਨਾਲ 98153-32300 'ਤੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਧਾਲੀਵਾਲ ਦੋਨਾ ਨੇੜੇ ਅਣਪਛਾਤਾ ਵਿਅਕਤੀ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਅਗਲੀ ਖ਼ਬਰ ਰੇਲਾਂ ਰੋਕਣ ਜਾ ਰਹੇ ਕਿਸਾਨਾਂ ਨੂੰ ਨਡਾਲਾ ਪੁਲਿਸ ਨੇ ਚੌਕੀ 'ਚ ਕੀਤਾ ਨਜ਼ਰਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।