12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੋਲਡਨ ਸੰਧਰ ਸ਼ੂਗਰ ਮਿੱਲ 'ਚ 2025-26 ਦੀ ਪਿੜਾਈ ਦਾ ਕੰਮ ਸ਼ੁਰੂ

ਅਜੀਤ ਡੈਸਕ 06-12-2025
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੀ ਗੋਲਡਨ ਸੰਧਰ ਸ਼ੂਗਰ ਮਿੱਲ ਨੇ ਅੱਜ ਤੋਂ ਮਿੱਲ ਚਾਲੂ ਕਰਕੇ 2025-26 ਸੀਜ਼ਨ ਦੀ ਪਿੜਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਸੰਬੰਧੀ ਮਿੱਲ ਕੰਪਲੈਕਸ 'ਚ ਅਖੰਡ ਪਾਠ ਦੇ ਪਾਠਾਂ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਤੇ ਭਾਈ ਸ਼ਮਸ਼ੇਰ ਸਿੰਘ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਯੂਨਿਟ ਹੈੱਡ ਅਮਰੀਕ ਸਿੰਘ ਬੁੱਟਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿੱਲ 'ਚ ਵੱਧ ਤੋਂ ਵੱਧ ਗੰਨਾ ਲਿਆਂਦਾ ਜਾਵੇ | ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਹੋਵੇਗੀ ਤੇ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਸ ਮੌਕੇ ਪਹਿਲੀਆਂ ਪੰਜ ਟਰਾਲੀਆਂ ਲਿਆਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਇਸ ਮੌਕੇ ਸੰਤ ਬਾਬਾ ਤਲਵਿੰਦਰ ਸਿੰਘ ਭੋਗਪੁਰ, ਸੰਤ ਪ੍ਰਮੇਸ਼ਰ ਸਿੰਘ ਭੋਗਪੁਰ, ਸੰਤ ਬਾਬਾ ਪ੍ਰੀਤਮ ਸਿੰਘ ਡੁਮੇਲੀ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਰਸ਼ਪਾਲ ਸਿੰਘ ਬਾਵਾ, ਮਾਸਟਰ ਹਰਭਜਨ ਸਿੰਘ ਭੁੱਲਾਰਾਈ, ਹਰਜੀਤ ਸਿੰਘ ਪਰਮਾਰ, ਸਤਬੀਰ ਸਿੰਘ ਸਾਬੀ, ਵੀ.ਪੀ. ਵਰਮਾ ਜੀ.ਐਮ ਕੇਨ, ਰਾਮ ਮੂਰਤੀ ਭਾਣੋਕੀ, ਮਨਜੀਤ ਸਿੰਘ ਰਿਹਾਣਾ ਜੱਟਾਂ, ਸਤਨਾਮ ਸਿੰਘ, ਮੋਹਨ ਸਿੰਘ, ਮੇਜਰ ਸਿੰਘ ਸਾਹਨੀ, ਬਲਵੀਰ ਸਿੰਘ ਲੱਖਪੁਰ, ਰਣਜੀਤ ਸਿੰਘ ਚਚਰਾੜੀ, ਸੁਖਵਿੰਦਰ ਸਿੰਘ ਚਚਰਾੜੀ, ਦਵਿੰਦਰ ਸਿੰਘ ਧਨੀ ਪਿੰਡ, ਬਲਵਿੰਦਰ ਸਿੰਘ ਡੁਮੇਲੀ, ਹਰਜੀਤ ਸਿੰਘ, ਜਤਿੰਦਰ ਸਿੰਘ, ਅਮਰੀਕ ਸਿੰਘ, ਮੈਨੇਜਰ ਨਰਿੰਦਰ ਸਿੰਘ ਸੁਖਚੈਨਆਣਾ ਸਾਹਿਬ, ਪਰਮਿੰਦਰ ਸਿੰਘ ਲਾਡੀ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਘਰ 'ਚੋਂ ਚੋਰੀ ਕਰਨ ਦੇ ਮਾਮਲੇ 'ਚ ਵਿਅਕਤੀ ਕਾਬੂ ਅਗਲੀ ਖ਼ਬਰ ਧਾਲੀਵਾਲ ਦੋਨਾ ਨੇੜੇ ਅਣਪਛਾਤਾ ਵਿਅਕਤੀ ਬੇਹੋਸ਼ੀ ਦੀ ਹਾਲਤ 'ਚ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।