29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੀਵਰੇਜ ਬੰਦ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਕਸਬਾ ਭੁਲੱਥ ਦੇ ਮਹੱਲਾ ਰਾਜਪੁਰ ਵਾਸੀ

ਅਜੀਤ ਡੈਸਕ 21-12-2025
ਭੁਲੱਥ, 20 ਦਸੰਬਰ (ਮਨਜੀਤ ਸਿੰਘ ਰਤਨ)-ਸਥਾਨਕ ਕਸਬਾ ਭੁਲੱਥ ਦੇ ਮਹੱਲਾ ਰਾਜਪੁਰ ਵਾਸੀ ਸੀਵਰੇਜ ਬੰਦ ਹੋਣ ਕਾਰਨ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਅਤੇ ਹੋਰ ਮਹੱਲਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਵਿਚ ਜੋ ਰਸਤਾ ਰਾਜਪੁਰ ਤੋਂ ਗੁਰਦੁਆਰਾ ਸਾਹਿਬ ਨੂੰ ਜਾਂਦਾ ਹੈ ਉਸ ਦਾ ਸੀਵਰੇਜ ਬੰਦ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ ਭਰ ਜਾਂਦਾ ਹੈ ਜਿਸ ਨਾਲ ਆਉਣ ਜਾਣ ਵਾਲੇ ਰਾਹਗੀਰ ਅਤੇ ਖ਼ਾਸ ਕਰਕੇ ਜੋ ਸਵੇਰ ਸਾਰ ਲੋਕ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾਂਦੇ ਹਨ ਉਨ੍ਹਾਂ ਨੂੰ ਮਜਬੂਰਨ ਇਸ ਗੰਦਗੀ ਭਰੇ ਪਾਣੀ ਵਿਚੋਂ ਦੀ ਲੰਘਣਾ ਪੈਂਦਾ ਹੈ ਜਿਸ ਨਾਲ ਲੋਕਾਂ ਦੇ ਪੈਰ ਗੰਦੇ ਹੁੰਦੇ ਹਨ ਅਤੇ ਬਿਮਾਰੀ ਫੈਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਉਨ੍ਹਾਂ ਨੇ ਦੱਸਿਆ ਕਿ ਪਾਣੀ ਖੜਾ ਹੋਣ ਨਾਲ ਉੱਥੋਂ ਗਲੀ ਵੀ ਟੁੱਟ ਰਹੀ ਹੈ ਜਿਸ ਨਾਲ ਆਵਾਜਾਈ ਵਿਚ ਵੀ ਬੜੀ ਵੱਡੀ ਮੁਸ਼ਕਿਲ ਆ ਰਹੀ ਹੈ | ਉਨ੍ਹਾਂ ਕਿਹਾ ਕਿ ਕਈ ਵਾਰੀ ਕਮੇਟੀ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਅਤੇ ਬਹੁਤ ਵਾਰੀ ਸੀਵਰੇਜ ਬੋਰਡ ਨਾਲ ਸੰਬੰਧਿਤ ਮੁਲਾਜ਼ਮਾਂ ਨੂੰ ਵੀ ਕਿਹਾ ਗਿਆ ਪਰ ਇਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਕਸਬਾ ਭੁਲੱਥ ਇਹ ਇੱਕ ਨਹੀਂ ਬਹੁਤ ਜਗ੍ਹਾ ਤੇ ਲੋਕਾਂ ਨੂੰ ਬਲਾਕੇਜ ਦੀ ਸਮੱਸਿਆ ਹੈ |
ਲੋਕ ਤਰਲੇ ਲੈ ਰਹੇ ਹਨ ਪ੍ਰੰਤੂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਇਹ ਮੰਗ ਕਰਦੇ ਹੋਏ ਕਿਹਾ ਕਿ ਇਸ ਮੁਸ਼ਕਿਲ ਦਾ ਕੋਈ ਤੁਰੰਤ ਹੱਲ ਕੱਢਿਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਰਸਤੇ ਤੇ ਆਉਣ ਜਾਣ ਵਿਚ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ 2 ਮੋਟਰਸਾਈਕਲਾਂ ਦੀ ਟੱਕਰ 'ਚ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭਾਜਪਾ ਸਰਕਾਰ ਵਿਰੁੱਧ ਪੁਤਲਾ ਫ਼ੂਕ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।