29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

2 ਮੋਟਰਸਾਈਕਲਾਂ ਦੀ ਟੱਕਰ 'ਚ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ

ਅਜੀਤ ਡੈਸਕ 21-12-2025
ਕਪੂਰਥਲਾ, 20 ਦਸੰਬਰ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਰੋਡ 'ਤੇ ਟਾਹਲੀ ਸਾਹਿਬ ਗੁਰਦੁਆਰਾ ਸਾਹਿਬ ਨੇੜੇ 2 ਮੋਟਰਸਾਈਕਲਾਂ ਦੀ ਟੱਕਰ 'ਚ ਬਜ਼ੁਰਗ ਪਤੀ-ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਜਿਸ 'ਚ ਪਤਨੀ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ 'ਚ ਜ਼ਖਮੀ ਹੋਏ ਦੀਦਾਰ ਸਿੰਘ ਤੇ ਉਸ ਦੀ ਪਤਨੀ ਜਸਬੀਰ ਕੌਰ ਵਾਸੀ ਪਿੰਡ ਅਠੌਲਾ ਨੂੰ ਇਕ ਰਾਹਗੀਰ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ, ਜਦੋਂ ਜਾਂਚ ਕੀਤੀ ਗਈ ਤਾਂ ਜਸਬੀਰ ਕੌਰ ਦੀ ਮੌਤ ਹੋ ਚੁੱਕੀ ਸੀ ਤੇ ਦੀਦਾਰ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ | ਜਦਕਿ ਮਿ੍ਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਇਸ ਸਬੰਧੀ ਥਾਣਾ ਸਦਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਅੰਮਿ੍ਤ-2 ਸਕੀਮ ਤਹਿਤ ਸ਼ਹਿਰ ਦੇ ਅੰਦਰੂਨੀ ਹਿੱਸੇ 'ਚ ਪਾਈਪਾਂ ਪਾ ਕੇ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਨਿਜਾਤ ਦਿਵਾਈ ਜਾ... ਅਗਲੀ ਖ਼ਬਰ ਸੀਵਰੇਜ ਬੰਦ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਕਸਬਾ ਭੁਲੱਥ ਦੇ ਮਹੱਲਾ ਰਾਜਪੁਰ ਵਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।