28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੁਰਾਣੀ ਰੰਜਿਸ਼ ਨੂੰ ਲੈ ਕੇ ਈ-ਰਿਕਸ਼ਾ ਚਾਲਕ ਦੀ ਕੁੱਟਮਾਰ

ਅਜੀਤ ਡੈਸਕ 21-12-2025
ਕਪੂਰਥਲਾ, 20 ਦਸੰਬਰ (ਅਮਨਜੋਤ ਸਿੰਘ ਵਾਲੀਆ)-ਬੱਸ ਸਟੈਂਡ 'ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਈ-ਰਿਕਸ਼ਾ ਚਾਲਕ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖਮੀ ਵਿਅਕਤੀ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਹੈ | ਜ਼ੇਰੇ ਇਲਾਜ ਲਵਪ੍ਰੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਨਵਾਂ ਪਿੰਡ ਭੱਠੇ ਨੇ ਦੱਸਿਆ ਕਿ ਉਹ ਈ-ਰਿਕਸ਼ਾ ਚਲਾਉਂਦਾ ਹੈ ਤੇ ਬੀਤੇ ਦਿਨੀਂ ਉਸਦੀ ਕੁੱਝ ਨੌਜਵਾਨਾਂ ਨਾਲ ਮਾਮੂਲੀ ਤਕਰਾਰ ਹੋ ਗਈ ਸੀ, ਜਿਸਦੇ ਰੰਜਿਸ਼ ਤਹਿਤ ਅੱਜ ਉਨ੍ਹਾਂ ਨੇ ਬੱਸ ਸਟੈਂਡ 'ਤੇ ਮੇਰੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਤੇ ਮੇਰਾ ਮੋਬਾਈਲ ਤੇ ਪੈਸੇ ਲੈ ਕੇ ਫ਼ਰਾਰ ਹੋ ਗਏ | ਇਸ ਸਬੰਧੀ ਸਬੰਧਿਤ ਥਾਣਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਐਫ.ਸੀ.ਆਈ. ਦੇ ਡੀਪੂਆਂ 'ਤੇ ਚਾਵਲ ਦੀ ਗੁਣਵੱਤਾ ਦੀ ਜਾਂਚ ਏ.ਆਈ. ਮਸ਼ੀਨਾਂ ਨਾਲ ਹੀ ਕਰਵਾਈ ਜਾਵੇ-ਰਾਈਸ ਮਿੱਲ ਵੈੱਲਫੇਅਰ... ਅਗਲੀ ਖ਼ਬਰ ਲਾਵਾਰਸ ਕੁੱਤਿਆਂ ਨੇ 11 ਸਾਲਾ ਦੇ ਬੱਚੇ ਨੂੰ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।