28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

2027 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਦੀ ਅਗਵਾਈ 'ਚ ਸਰਕਾਰ ਬਣਾਏਗਾ-ਜਥੇਦਾਰ ਬੂਲੇ

ਅਜੀਤ ਡੈਸਕ 21-12-2025
ਸੁਲਤਾਨਪੁਰ ਲੋਧੀ, 20 ਦਸੰਬਰ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਇੱਥੇ ਆਪਣੇ ਜ਼ੋਨ ਨੰਬਰ 8 ਕਬੀਰਪੁਰ ਦੇ ਪਿੰਡਾਂ 'ਚ ਧੰਨਵਾਦੀ ਦੌਰੇ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ 2027 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਏਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਕਾਰਗੁਜ਼ਾਰੀ ਸਾਹਮਣੇ ਆਈ ਹੈ ਜਿਸ ਨੂੰ ਦੇਖ ਕੇ ਖੁਫੀਆ ਏਜੰਸੀਆਂ ਵਿਚ ਵੀ ਚਰਚਾ ਸ਼ੁਰੂ ਹੋ ਗਈ ਹੈ ਕਿ ਆਉਣ ਵਾਲਾ ਸਮਾਂ ਅਕਾਲੀ ਦਲ ਦੇ ਹੱਕ ਵਿਚ ਹੋਵੇਗਾ | ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਜੋਨ ਨੰਬਰ 8 ਕਬੀਰਪੁਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਿਨਾਂ ਪੈਸੇ ਤੇ ਬਿਨਾਂ ਸ਼ਰਾਬ ਵੰਡੇ ਮੈਨੂੰ ਗਰੀਬ ਨੂੰ ਵੋਟਰਾਂ ਵਲੋਂ ਬਹੁਤ ਹੀ ਵੱਡਾ ਫ਼ਤਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੀ ਸਾਬਕਾ ਖ਼ਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠਾਂ ਬਲਾਕ ਸੰਮਤੀ ਦੀ ਇਹ ਚੋਣ ਲੜੀ ਹੈ ਅਤੇ ਮੈਨੂੰ ਖ਼ੁਸ਼ੀ ਹੈ ਕਿ ਪਾਰਟੀ ਹਾਈਕਮਾਨ ਨੇ ਮੇਰੇ ਪਰਿਵਾਰ ਨੂੰ ਪਾਰਟੀ ਟਿਕਟ 'ਤੇ ਮੈਦਾਨ ਵਿਚ ਉਤਾਰਿਆ |
ਪਿਛਲੀ ਖ਼ਬਰ ਸੱਜਣ ਸਿੰਘ ਚੀਮਾ ਨੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਨਵੇਂ ਸਾਲ ਦੇ ਆਗਮਨ 'ਤੇ ਰੰਗਾਰੰਗ ਪ੍ਰੋਗਰਾਮ 'ਮੁਬਾਰਕਾਂ 2026' 1 ਜਨਵਰੀ ਨੂੰ ਰਾਤ 9 ਵਜੇ-ਮਨੋਹਰ ਧਾਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।