17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬਲਾਕ ਸੰਮਤੀ ਮੈਂਬਰ ਸੁਖਵਿੰਦਰ ਕੌਰ ਤੇ ਜੋਗਾ ਸਿੰਘ ਵਲੋਂ ਵੋਟਰਾਂ ਦਾ ਧੰਨਵਾਦ

ਅਜੀਤ ਡੈਸਕ 22-12-2025
ਨਡਾਲਾ, 21 ਦਸੰਬਰ (ਰਘਬਿੰਦਰ ਸਿੰਘ)-ਵਿਧਾਨ ਸਭਾ ਹਲਕਾ ਭੁਲੱਥ ਅਧੀਨ ਆਉਂਦੇ ਜ਼ੋਨ ਨੰਬਰ 12 ਇਬਰਾਹੀਮਵਾਲ ਤੋਂ ਬਲਾਕ ਸੰਮਤੀ ਮੈਂਬਰ ਚੁਣੇ ਗਏ ਸੁਖਵਿੰਦਰ ਕੌਰ ਪਤਨੀ ਜੋਗਾ ਸਿੰਘ ਨੇ ਜ਼ੋਨ ਅਧੀਨ ਆਉਂਦੇ ਸਾਰੇ ਹੀ ਪਿੰਡਾਂ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨੀ ਸ਼ਾਨਦਾਰ ਜਿੱਤ ਦਿਵਾਉਣ ਲਈ ਉਹ ਵੋਟਰਾਂ ਦੇ ਹਮੇਸ਼ਾ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਮੂਹ ਜ਼ੋਨ ਦੇ ਵੋਟਰਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ, ਇਸੇ ਤਰ੍ਹਾਂ ਹੀ ਉਹ ਹਰ ਸਮੇਂ ਹਰ ਦੁੱਖ ਸੁੱਖ ਵੇਲੇ ਉਨ੍ਹਾਂ ਦੇ ਨਾਲ ਹਾਜ਼ਰ ਰਹਿਣਗੇ | ਉਨ੍ਹਾਂ ਕਿਹਾ ਕਿ ਭਾਵੇਂ ਕਿ ਵਿਰੋਧੀ ਧਿਰ ਵੱਲੋਂ ਸਾਨੂੰ ਹਰਾਉਣ ਲਈ ਸਾਡੇ ਅਤੇ ਸਾਥੀਆਂ ਤੇ ਝੂਠੇ ਪਰਚੇ ਕੀਤੇ ਗਏ ਪ੍ਰੰਤੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਹੱਲਾ-ਸ਼ੇਰੀ ਤੇ ਤੁਹਾਡੇ ਅਥਾਹ ਪਿਆਰ ਸਦਕਾ ਸਾਡੀ ਅਤੇ ਸਾਥੀਆਂ ਦੀ ਸ਼ਾਨਦਾਰ ਜਿੱਤ ਹੋਈ ਹੈ |
ਪਿਛਲੀ ਖ਼ਬਰ ਲੋਕਪਾਲ ਜਸਵਿੰਦਰ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਸ਼ਲਾਘਾਯੋਗ-ਅਕਾਲਗੜ੍ਹ ਅਗਲੀ ਖ਼ਬਰ ਕੁੱਟਮਾਰ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।