04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕੇਂਦਰ ਸਰਕਾਰ ਵੀਰ ਬਾਲ ਦਿਵਸ ਦੀ ਥਾਂ 'ਤੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖੇ-ਪਿ੍ੰਸੀਪਲ ਲਖਬੀਰ ਸਿੰਘ

ਅਜੀਤ ਡੈਸਕ 23-12-2025
ਸੁਲਤਾਨਪੁਰ ਲੋਧੀ, 22 ਦਸੰਬਰ (ਥਿੰਦ)-ਦੁਨੀਆ ਵਿਚ ਧਰਮ ਦੀ ਖ਼ਾਤਰ ਛੋਟੀ ਉਮਰੇ ਅਦੁੱਤੀ ਸ਼ਹਾਦਤ ਦੇਣ ਵਾਲੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਕੇਂਦਰ ਸਰਕਾਰ ਵਲੋਂ ਵੀਰ ਬਾਲ ਦਿਵਸ ਵਜੋਂ ਮਨਾਏ ਜਾਣ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ, ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਇਸ ਨੂੰ ਤੁਰੰਤ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖੇ | ਇਹ ਪ੍ਰਗਟਾਵਾ ਕਰਦਿਆਂ ਸਟੇਟ ਐਵਾਰਡੀ ਰਿਟਾਇਰਡ ਪਿ੍ੰਸੀਪਲ ਲਖਬੀਰ ਸਿੰਘ ਸੈਦਪੁਰ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕੋਈ ਆਮ ਨਹੀਂ ਸੀ, ਧਰਮ ਵਿਚ ਪਰਪੱਕਤਾ ਦੀ ਇਸ ਤੋਂ ਵੱਡੀ ਮਿਸਾਲ ਦੁਨੀਆ ਵਿਚ ਕਦੇ ਵੀ ਨਹੀਂ ਮਿਲ ਸਕਦੀ | ਉਨ੍ਹਾਂ ਨੇ ਕਿਹਾ ਕਿ ਮੁਗ਼ਲਾਂ ਦੇ ਜ਼ੁਲਮਾਂ ਦਾ ਟਾਕਰਾ ਕਰਦਿਆਂ ਛੋਟੇ ਸਾਹਿਬਜ਼ਾਦੇ ਆਪਣੇ ਧਰਮ ਤੋਂ ਨਹੀਂ ਡੋਲੇ ਅਤੇ ਬਿਨਾਂ ਕਿਸੇ ਡਰ 'ਤੇ ਸ਼ਹਾਦਤ ਦੇ ਦਿੱਤੀ | ਉਨ੍ਹਾਂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਇਸ ਲਾਸਾਨੀ ਸ਼ਹਾਦਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਵੀਰ ਬਾਲ ਦਿਵਸ ਦੀ ਥਾਂ 'ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਿਆ ਜਾਵੇ |
ਪਿਛਲੀ ਖ਼ਬਰ ਐਂਟੀ ਡਰੱਗ ਕਲੱਬ ਨੇ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਸਕੂਲਾਂ 'ਚ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਏ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।