15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅਕਾਲੀ ਆਗੂ ਤੱਖਰ ਨੂੰ ਫ਼ੋਨ 'ਤੇ ਜਾਨੋਂ ਮਾਰਨ ਦੀ ਮਿਲੀ ਧਮਕੀ-ਜਾਂਚ 'ਚ ਜੁਟੀ ਭੁਲੱਥ ਪੁਲਿਸ

ਅਜੀਤ ਡੈਸਕ 24-12-2025
ਭੁਲੱਥ, 23 ਦਸੰਬਰ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਨਗਰ ਪੰਚਾਇਤ ਭੁਲੱਥ ਦੇ ਸਾਬਕਾ ਕੌਂਸਲਰ ਸੁਖਵੰਤ ਸਿੰਘ ਤੱਖਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਨੇ ਦੱਸਿਆ ਕਿ 18 ਦਸੰਬਰ ਨੂੰ ਸ਼ਾਮ ਕਰੀਬ 8 ਵਜੇ ਉਸ ਨੰੂ ਇਕ ਭਾਰਤੀ ਮੋਬਾਈਲ ਨੰਬਰ ਤੋਂ ਅਣਪਛਾਤੇ ਵਿਅਕਤੀ ਵੱਲੋਂ ਫ਼ੋਨ ਆਇਆ | ਫ਼ੋਨ ਉਠਾਉਂਦੇ ਹੀ ਫ਼ੋਨ ਕਰਨ ਵਾਲੇ ਵਿਅਕਤੀ ਨੇ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਨੰੂ ਤੇ ਉਸ ਦੇ ਪਰਿਵਾਰ ਨੂੰ ਭੱਦੀ ਭਾਸ਼ਾ ਵਰਤਦਿਆਂ ਜਾਨੋਂ ਮਾਰਨ ਦੀ ਧਮਕੀ ਦਿੱਤੀ | ਤੱਖਰ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਦੋਸ਼ ਲਗਾਇਆ ਕਿ ਲਗਭਗ 12 ਸਾਲ ਪਹਿਲਾਂ ਉਸ ਉੱਤੇ ਦਰਜ ਹੋਏ ਇਕ ਮਾਮਲੇ ਲਈ ਉਹ ਤੱਖਰ ਨੂੰ ਜ਼ਿੰਮੇਵਾਰ ਸਮਝਦਾ ਹੈ, ਜਦ ਕਿ ਅਜਿਹਾ ਕੁੱਝ ਵੀ ਨਹੀਂ ਨਾ ਅਜਿਹਾ ਕੀਤਾ ਨਾ ਹੀ ਅਜਿਹਾ ਕੋਈ ਸਾਥ ਦਿੱਤਾ ਗਿਆ ਹੈ | ਤੱਖਰ ਨੇ ਇਸ ਦੋਸ਼ ਨੂੰ ਝੂਠ ਕਰਾਰ ਦਿੱਤਾ | ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਨੇ ਮੌਜੂਦਾ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦੇ ਕਿਹਾ ਕਿ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਅਜਿਹੀਆਂ ਧਮਕੀਆਂ ਸਰਕਾਰ ਦੀ ਸਹਿ ਨਾਲ ਦਿੱਤੀਆਂ ਜਾ ਰਹੀਆਂ ਹਨ, ਪਰ ਉਹ ਇਸ ਤਰ•ਾਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ | ਤੱਖਰ ਨੇ ਦੱਸਿਆ ਕਿ ਧਮਕੀ ਮਿਲਣ ਸਬੰਧੀ ਥਾਣਾ ਭੁਲੱਥ ਦੇ ਮੁਖੀ ਨੂੰ ਤੁਰੰਤ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਲਿਖਤੀ ਦਰਖ਼ਾਸਤ ਵੀ ਦਿੱਤੀ ਗਈ ਹੈ | ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ | ਇਸ ਸਬੰਧੀ ਜਦੋਂ ਥਾਣਾ ਮੁਖੀ ਭੁਲੱਥ ਰਣਜੀਤ ਸਿੰਘ ਨਾਲ ਗੱਲ ਹੋਈ ਤਾਂ ਉਨ•ਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ |
ਪਿਛਲੀ ਖ਼ਬਰ ਹੱਕੀ ਮੰਗਾਂ ਨੂੰ ਲੈ ਕੇ ਵੈਟਰਨਰੀ ਡਾਕਟਰਾਂ ਨੇ ਕੰਮ ਠੱਪ ਕਰਕੇ ਕੀਤਾ ਸਰਕਾਰ ਵਿਰੁੱਧ ਰੋਸ ਵਿਖਾਵਾ ਅਗਲੀ ਖ਼ਬਰ 2 ਕਾਰਾਂ ਦੀ ਹੋਈ ਟੱਕਰ 'ਚ 2 ਨੌਜਵਾਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।