15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹੱਕੀ ਮੰਗਾਂ ਨੂੰ ਲੈ ਕੇ ਵੈਟਰਨਰੀ ਡਾਕਟਰਾਂ ਨੇ ਕੰਮ ਠੱਪ ਕਰਕੇ ਕੀਤਾ ਸਰਕਾਰ ਵਿਰੁੱਧ ਰੋਸ ਵਿਖਾਵਾ

ਅਜੀਤ ਡੈਸਕ 24-12-2025
ਕਪੂਰਥਲਾ, 23 ਦਸੰਬਰ (ਸਡਾਨਾ)-ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਸੱਦੇ 'ਤੇ ਜ਼ਿਲ੍ਹਾ ਕਪੂਰਥਲਾ ਦੇ ਵੈਟਰਨਰੀ ਡਾਕਟਰਾਂ ਵਲੋਂ ਅੱਜ ਕੰਮਕਾਰ ਠੱਪ ਕਰਕੇ ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਠੱਪ ਕੀਤੀਆਂ ਗਈਆਂ ਤੇ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਦੇ ਵੈਟਰਨਰੀ ਡਾਕਟਰ ਪਿਛਲੇ ਪੰਜ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਹਨ | ਵੈਟਰਨਰੀ ਡਾਕਟਰਾਂ ਦੀ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਪਰਖਕਾਲ ਦੌਰਾਨ ਉਨ੍ਹਾਂ ਨੂੰ ਪੂਰੀ ਤਨਖ਼ਾਹ ਦਿੱਤੀ ਜਾਵੇ, ਐਚ.ਆਰ.ਏ. ਆਨ ਐਨ.ਪੀ.ਏ. ਮੁੜ ਲਾਗੂ ਕੀਤਾ ਜਾਵੇ, ਡੀ.ਏ.ਸੀ.ਪੀ. ਸਕੀਮ ਮੁੜ ਬਹਾਲ ਕੀਤੀ ਜਾਵੇ | ਇਸ ਮੌਕੇ ਵੈਟਰਨਰੀ ਡਾਕਟਰਾਂ ਲੇ ਪਸ਼ੂ ਪਾਲਣ ਵਿਭਾਗ ਵਲੋਂ ਜਨਵਰੀ 2021 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਤੇ ਸਰਕਾਰ ਵਿਰੁੱਧ ਰੋਸ ਵਿਖਾਵਾ ਕਰਦੇ ਹੋਏ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ, ਨਹੀਂ ਤਾਂ ਉਨ੍ਹਾਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਬੱਚੇ ਸਮੇਤ 5 ਜ਼ਖ਼ਮੀ ਅਗਲੀ ਖ਼ਬਰ ਅਕਾਲੀ ਆਗੂ ਤੱਖਰ ਨੂੰ ਫ਼ੋਨ 'ਤੇ ਜਾਨੋਂ ਮਾਰਨ ਦੀ ਮਿਲੀ ਧਮਕੀ-ਜਾਂਚ 'ਚ ਜੁਟੀ ਭੁਲੱਥ ਪੁਲਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।