14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ੈਲਰ 'ਚ ਕੰਮ ਦੌਰਾਨ ਸਰੀਏ 'ਤੇ ਡਿੱਗਣ ਕਾਰਨ ਔਰਤ ਜ਼ਖ਼ਮੀ

ਅਜੀਤ ਡੈਸਕ 24-12-2025
ਕਪੂਰਥਲਾ, 23 ਦਸੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਸੁਲਤਾਨਪੁਰ ਲੋਧੀ ਰੋਡ ਤੇ ਸਬਜ਼ੀ ਮੰਡੀ ਵਿਖੇ ਇੱਕ ਹੋਟਲ ਨੇੜੇ ਸ਼ੈਲਰ ਵਿਚ ਕੰਮ ਕਰਦੀ ਇੱਕ ਔਰਤ ਅਚਾਨਕ ਸਰੀਏ ਤੇ ਡਿਗ ਪਈ, ਜਿਸ ਕਾਰਨ ਉਸ ਦੇ ਸਿਰ ਆਦਿ ਤੇ ਸੱਟ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਸਾਥੀ ਕਰਮਚਾਰੀਆਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਗੀਤਾ ਪਤਨੀ ਮੁੰਨਾ ਵਾਸੀ ਸੁਲਤਾਨਪੁਰ ਲੋਧੀ ਰੋਡ ਸ਼ੈਲਰ ਨੇ ਦੱਸਿਆ ਕਿ ਉਹ ਕੰਮ ਕਰ ਰਹੀ ਸੀ ਤਾਂ ਅਚਾਨਕ ਉਹ ਡਿਗ ਗਈ ਤੇ ਸਰੀਆ ਸਿਰ ਤੇ ਵੱਜਣ ਕਾਰਨ ਉਹ ਜ਼ਖਮੀ ਹੋ ਗਈ ਜਿਸ ਦਾ ਇਲਾਜ ਡਿਊਟੀ ਡਾ. ਸ਼ੈਲਜਾ ਵੱਲੋਂ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸੁਲਤਾਨਪੁਰ ਲੋਧੀ 'ਚ ਨਵੀਂ ਵਾਰਡਬੰਦੀ ਖ਼ਿਲਾਫ਼ ਸਿਆਸੀ ਤੂਫ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।