14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵੀ.ਬੀ.ਜੀ.ਜੀ.ਰਾਮ ਜੀ ਸਕੀਮ ਸ਼ੁਰੂ ਹੋਣ ਨਾਲ ਪੰਜਾਬ ਦੇ 20 ਲੱਖ ਤੋਂ ਵੱਧ ਲੋਕ ਰੁਜ਼ਗਾਰ ਤੋਂ ਵਾਂਝੇ ਹੋ ਜਾਣਗੇ-ਇੰਡੀਅਨ • ਲੋਕ ਲਾਮਬੰਦ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਡਟ ਕੇ ਵਿਰੋਧ ਕਰਨ

ਅਜੀਤ ਡੈਸਕ 24-12-2025
ਕਪੂਰਥਲਾ, 23 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਕੇਂਦਰ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਨੂੰ ਖ਼ਤਮ ਕਰਕੇ ਇਸ ਦੀ ਥਾਂ 'ਤੇ ਸ਼ੁਰੂ ਕੀਤੀ ਵੀ.ਬੀ.ਜੀ.ਜੀ ਰਾਮ ਜੀ ਸਕੀਮ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਪੇਂਡੂ ਖੇਤਰਾਂ ਦੇ 20 ਲੱਖ ਤੋਂ ਵੱਧ ਲੋਕ ਰੁਜ਼ਗਾਰ ਤੋਂ ਵਾਂਝੇ ਹੋ ਜਾਣਗੇ | ਉਨ੍ਹਾਂ ਕਿਹਾ ਕਿ ਇਹ ਸਕੀਮ ਪਿਛਲੀਆਂ ਕੇਂਦਰ ਸਰਕਾਰ ਵਲੋਂ ਪੇਂਡੂ ਮਜ਼ਦੂਰਾਂ ਦੇ ਅਧਿਕਾਰਾਂ, ਮਾਣ ਅਤੇ ਉਨ੍ਹਾਂ ਦੀ ਰੋਟੀ ਰੋਜ਼ੀ ਨੂੰ ਸੁਰੱਖਿਅਤ ਕਰਨ ਦੇ ਆਦੇਸ਼ ਨਾਲ ਸ਼ੁਰੂ ਕੀਤੀ ਗਈ ਸੀ, ਜਦਕਿ ਕੇਂਦਰ ਵਿਚਲੀ ਮੋਦੀ ਸਰਕਾਰ ਸਮਾਜ ਦੇ ਗਰੀਬ ਵਰਗ ਦੇ ਲੋਕਾਂ ਲਈ ਬਣਾਈਆਂ ਸਕੀਮਾਂ ਤੇ ਭਲਾਈ ਗਾਰੰਟੀਆਂ ਨੂੰ ਯੋਜਨਾਬੰਦ ਢੰਗ ਨਾਲ ਖ਼ਤਮ ਕਰ ਰਹੀ ਹੈ | 'ਆਪ' ਦੇ ਸੂਬਾਈ ਆਗੂ ਨੇ ਕਿਹਾ ਕਿ ਇਸ ਸਕੀਮ ਤਹਿਤ ਖੇਤੀ ਸੀਜ਼ਨ ਦੇ 60 ਦਿਨਾਂ ਦੌਰਾਨ ਮਜ਼ਦੂਰਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਦੀ ਕੋਈ ਵੀ ਵਿਵਸਥਾ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਰੁਜ਼ਗਾਰ ਗਾਰੰਟੀ ਨੂੰ ਕਮਜ਼ੋਰ ਕਰਨ ਨਾਲ ਕਿਰਤ ਬਾਜ਼ਾਰ ਭਰ ਜਾਵੇਗਾ ਤੇ ਪੇਂਡੂ ਮਜ਼ਦੂਰਾਂ ਦਾ ਸੋਸ਼ਣ ਵਧੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਿਰੰਤਰ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀ ਹੈ, ਇਸ ਲਈ ਲੋਕਾਂ ਨੂੰ ਲਾਮਬੰਦ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਸ਼ੇਖਰ ਸਕਾਲਰਸ਼ਿਪ ਪ੍ਰੀਖਿਆ 2025 ਤਹਿਤ ਮੈਟਿ੍ਕ ਦੇ ਬੱਚਿਆਂ ਦੀ ਸਕਾਲਰਸ਼ਿਪ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਨੰਗਲ ਖੇੜਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।