14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਰਾਜ ਪੱਧਰੀ ਅਧਿਆਪਕ ਟ੍ਰੇਨਿੰਗ ਲਈ ਜ਼ਿਲ੍ਹਾ ਕਪੂਰਥਲਾ ਦੇ 2 ਬੀ.ਆਰ.ਸੀ. ਦੀ ਸਟੇਟ ਰਿਸੋਰਸ ਪਰਸਨ ਲਈ ਚੋਣ

ਅਜੀਤ ਡੈਸਕ 24-12-2025
ਤਲਵੰਡੀ ਚੌਧਰੀਆਂ, 23 ਦਸੰਬਰ (ਪਰਸਨ ਲਾਲ ਭੋਲਾ)-ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਪ੍ਰਾਇਮਰੀ ਸਕੂਲਾਂ ਵਿਚ ਚਲਾਏ ਜਾ ਰਹੇ ਪ੍ਰੋਜੈਕਟ ਸਮਰੱਥ ਤਹਿਤ ਤੀਸਰੀ ਤੋਂ ਪੰਜਵੀਂ ਜਮਾਤ ਦੇ ਸੈਮੀਨਾਰਾਂ ਸਬੰਧੀ ਜ਼ਿਲ੍ਹਾ ਕਪੂਰਥਲਾ ਦੇ ਸਿੱਖਿਆ ਬਲਾਕ ਸੁਲਤਾਨਪੁਰ ਲੋਧੀ-1 ਨਾਲ ਸੰਬੰਧਿਤ ਸੈਂਟਰ ਹੈੱਡ ਟੀਚਰ ਕਮ ਬੀ.ਆਰ.ਸੀ. ਕੁਲਦੀਪ ਚੰਦ, ਸਿੱਖਿਆ ਬਲਾਕ ਮਸੀਤਾਂ ਦੇ ਬੀ.ਆਰ.ਸੀ. ਗੁਰਪ੍ਰੀਤ ਸਿੰਘ ਨੂੰ ਰਾਜ ਪੱਧਰੀ ਸੈਮੀਨਾਰਾਂ ਲਈ ਬਤੌਰ ਸਟੇਟ ਰਿਸੋਰਸ ਪਰਸਨ ਚੁਣਿਆ ਗਿਆ ਹੈ | ਇਸ ਸਬੰਧੀ ਜਿੱਥੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਬਲਵਿੰਦਰ ਸਿੰਘ ਬੱਟੂ ਨੇ ਦੋਨਾਂ ਬੀ.ਆਰ.ਸੀ. ਨੂੰ ਵਧਾਈ ਦਿੱਤੀ ਹੈ | ਉੱਥੇ ਹੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਪੂਰਥਲਾ ਦੇ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਨੇ ਦੱਸਿਆ ਕਿ ਮੁਹਾਲੀ ਵਿਖੇ 23 ਜ਼ਿਲਿ੍ਹਆਂ ਦੇ ਬੀ.ਆਰ.ਸੀ. ਤੇ ਡੀ.ਆਰ.ਸੀ. ਦੇ ਲੱਗ ਰਹੀਆਂ ਵਰਕਸ਼ਾਪਾਂ ਲਈ ਸਿੱਖਿਆ ਬਲਾਕ ਸੁਲਤਾਨਪੁਰ ਲੋਧੀ-1 ਤੋਂ ਕੁਲਦੀਪ ਚੰਦ ਤੇ ਸਿੱਖਿਆ ਬਲਾਕ ਮਸੀਤਾਂ ਤੋਂ ਗੁਰਪ੍ਰੀਤ ਸਿੰਘ ਨੂੰ ਬਤੌਰ ਸਟੇਟ ਰਿਸੋਰਸ ਪਰਸਨ ਚੁਣਿਆ ਗਿਆ ਹੈ | ਜੋ ਕਿ ਜ਼ਿਲ੍ਹੇ ਲਈ ਇਕ ਮਾਣ ਵਾਲੀ ਗੱਲ ਹੈ |
ਉਨ੍ਹਾਂ ਕਿਹਾ ਕਿ ਇਸ ਸਬੰਧੀ ਦੋਨੋਂ ਬੀ.ਆਰ.ਸੀ. ਮੁਹਾਲੀ ਵਿਖੇ ਪੰਜਾਬ ਦੇ 23 ਜ਼ਿਲਿ੍ਹਆਂ ਦੇ ਬੀ ਆਰ ਸੀ ਅਤੇ ਡੀ ਆਰ ਸੀ ਨੂੰ ਸਮਰੱਥ ਪ੍ਰੋਜੈਕਟ ਤਹਿਤ ਤੀਸਰੀ ਤੋਂ ਪੰਜਵੀਂ ਜਮਾਤ ਦੇ ਸੈਮੀਨਾਰਾਂ ਸਬੰਧੀ ਟ੍ਰੇਨਿੰਗ ਦੇਣਗੇ ਅਤੇ ਇਸ ਦੇ ਨਾਲ ਸੰਬੰਧਿਤ ਗਤੀਵਿਧੀਆਂ ਨਾਲ ਜਾਣੂ ਕਰਵਾਉਣਗੇ | ਦੂਜੇ ਪਾਸੇ ਚੁਣੇ ਗਏ ਬੀ. ਆਰ. ਸੀ. ਕੁਲਦੀਪ ਚੰਦ ਅਤੇ ਬੀ. ਆਰ. ਸੀ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਵਿਭਾਗ ਦੁਆਰਾ ਜਿਹੜੀ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ | ਇਸ ਨੰੂ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ 10ਵਾਂ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ਼ਹੀਦੀ ਸਮਾਗਮ ਸੰਬੰਧੀ ਪ੍ਰਭਾਤ ਫੇਰੀਆਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।