13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਇਆ ਰਾਸ਼ਟਰੀ ਗਣਿਤ ਦਿਵਸ ਸੰਬੰਧੀ ਸਮਾਗਮ

ਅਜੀਤ ਡੈਸਕ 24-12-2025
ਕਪੂਰਥਲਾ, 23 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਹਰ ਵਰ੍ਹੇ ਮਹਾਨ ਗਣਿਤ ਵਿਗਿਆਨੀ ਸ੍ਰੀ ਨਿਵਾਸ ਰਾਮਾ ਨੁੰਜਮ ਦੇ ਜਨਮ ਦਿਨ ਦੇ ਸਬੰਧ ਵਿਚ ਰਾਸ਼ਟਰੀ ਗਣਿਤ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਗਣਿਤ ਦੀ ਦੁਨੀਆ ਦੀ ਖੋਜ ਲਈ ਪ੍ਰੇਰਿਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਗਣਿਤ ਨੂੰ ਇਕ ਮੁੁਸ਼ਕਿਲ ਵਿਸ਼ੇ ਦੀ ਥਾਂ ਇਕ ਸ਼ਕਤੀਸ਼ਾਲੀ ਸਾਧਨ ਵਜੋਂ ਦੇਖਣਾ ਚਾਹੀਦਾ ਹੈ | ਇਸ ਮੌਕੇ ਬੋਲਦਿਆਂ ਪ੍ਰੋ. ਇੰਦਰਪ੍ਰੀਤ ਸਿੰਘ ਨੇ ਰਾਸ਼ਟਰੀ ਗਣਿਤ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਨਿਵਾਸ ਰਾਮਾਨੁੰਜਮ ਨੂੰ ਗਣਿਤੀ ਵਿਸ਼ਲੇਸ਼ਣ, ਸੰਖਿਆ ਸਿਧਾਂਤ, ਅਨੰਤ ਸਿੰ੍ਰਖਲਾਵਾਂ ਤੇ ਲਗਾਤਾਰ ਭਿੰਨਾਂ ਵਿਚ ਕੀਤੇ ਗਏ ਅਗੇਤੇ ਕੰਮ ਲਈ ਯਾਦ ਕੀਤਾ ਜਾਂਦਾ ਹੈ ਤੇ ਉਨ੍ਹਾਂ ਦੀ ਸਹਿਜ ਸਮਝ ਤੇ ਅਪੰਰਾਪਗਤ ਢੰਗਾਂ ਨੇ 20ਵੀਂ ਸਦੀ ਵਿਚ ਗਣਿਤ ਦੇ ਕਈ ਮੁੱਖ ਖੇਤਰਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ | ਇਸ ਮੌਕੇ ਪ੍ਰੋ. ਸੰਦੀਪ ਸਿੰਘ, ਪ੍ਰੋ. ਵਿਸ਼ਾਲ ਸਿੰਘ, ਪ੍ਰੋ. ਗਗਨ ਡੋਗਰਾ ਤੋਂ ਇਲਾਵਾ ਕਾਲਜ ਦੇ 60 ਤੋਂ ਵੱਧ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਰਜ਼ਾਪੁਰ ਵਿਖੇ ਗੁਰਮਤਿ ਸਮਾਗਮ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ • ਵ... ਅਗਲੀ ਖ਼ਬਰ ਮੰਦਰ ਸੁਧਾਰ ਸਭਾ ਢਿਲਵਾਂ ਦੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।