21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਦਰਗਾਹ ਸ਼ਰੀਫ਼ 'ਤੇ ਕੀਤੀ ਚਾਦਰਾਂ ਚੜ੍ਹਾਉਣ ਦੀ ਰਸਮ

ਅਜੀਤ ਡੈਸਕ 26-12-2025
ਭੁਲੱਥ, 25 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਖੱਸਣ ਵਿਖੇ ਸਥਿਤ ਹਜ਼ਰਤ ਬਾਬਾ ਮੁਲਖ਼ ਸ਼ਾਹ ਦੇ ਦਰਬਾਰ 'ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁੱਖ ਸੇਵਾਦਾਰ ਬਾਬਾ ਧਰਮਵੀਰ ਕਾਲੀਆ ਦੀ ਅਗਵਾਈ 'ਚ ਚਾਦਰਾਂ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਬਾਬਾ ਧਰਮਵੀਰ ਕਾਲੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਖੱਸਣ 'ਚ ਲੰਬੇ ਸਮੇਂ ਤੋਂ ਦਰਬਾਰ ਹੈ | ਜਿਸ ਕਰਕੇ ਸਰਦੀ ਦੇ ਵੱਧ ਰਹੇ ਮੌਸਮ ਦੇ ਮੱਦੇਨਜ਼ਰ ਧਾਰਮਿਕ ਰਸਮ ਅਦਾ ਕੀਤੀ ਜਾਂਦੀ ਹੈ 'ਤੇ ਸ਼ਰਧਾਲੂਆਂ ਵਲੋਂ ਸ਼ਰਧਾ ਪੂਰਵਕ ਸ਼ਿਰਕਤ ਕੀਤੀ ਜਾਂਦੀ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਰਸਮ ਦਸੰਬਰ ਮਹੀਨੇ ਦੇ ਜੇਠੇ ਵੀਰਵਾਰ ਨੂੰ ਅਦਾ ਕੀਤੀ ਜਾਂਦੀ ਹੈ, ਇਸ ਇਸ ਮੌਕੇ ਉਚੇਚੇ ਤੌਰ 'ਤੇ ਜੰਮੂ ਤੋਂ ਸੰਗਤਾਂ ਵੱਲੋਂ ਸ਼ਿਰਕਤ ਕੀਤੀ ਗਈ, ਹੋਰਨਾਂ ਤੋਂ ਇਲਾਵਾ ਬੀਬੀ ਕਾਂਤਾ, ਗੋਰਾ ਤੇ ਹੋਰ ਸ਼ਰਧਾਲੂ ਹਾਜ਼ਰ ਸਨ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜੀਏਟ ਸਕੂਲ 'ਚ ਵੱਖ-ਵੱਖ ਅੰਤਰ ਸਕੂਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਇਨਰਵੀਲ ਕਲੱਬ ਨੇ ਲੋੜਵੰਦਾਂ ਨੂੰ ਕੀਤੀ ਰਜਾਈਆਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।