21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਭਲਕੇ

ਅਜੀਤ ਡੈਸਕ 26-12-2025
ਸੁਲਤਾਨਪੁਰ ਲੋਧੀ, 25 ਦਸੰਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ, ਸਾਕਾ ਸਰਹਿੰਦ ਤੇ ਗੜੀ ਚਮਕੌਰ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 27 ਦਸੰਬਰ ਨੂੰ ਮਨਾਇਆ ਜਾਵੇਗਾ | ਇਸ ਸਮੇਂ ਤੇ 25 ਦਸੰਬਰ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਤੇ 27 ਦਸੰਬਰ ਨੂੰ ਸਵੇਰੇ 9.30 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਜਾਵੇਗਾ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ ,ਖ਼ਜ਼ਾਨਚੀ ਡਾਕਟਰ ਗੁਰਦੇਵ ਸਿੰਘ, ਸਾਹਿਲਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਰਗੁਨ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਗੁਰਮਿੰਦਰ ਸਿੰਘ, ਸਰਵਣ ਸਿੰਘ ਹਲਵਾਈ, ਹਰਭਜਨ ਸਿੰਘ, ਗੁਰਦਿਆਲ ਸਿੰਘ, ਗਿਆਨੀ ਅਵਤਾਰ ਸਿੰਘ, ਗਿਆਨੀ ਦੀਪਕ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਵ. ਵਾਜਪਾਈ ਨੇ ਆਪਣੇ ਜੀਵਨ 'ਚ ਕਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ-ਰਜੇਸ਼ ਬਾਘਾ ਅਗਲੀ ਖ਼ਬਰ ਨਵਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨੋਜ ਕੁਮਾਰ ਸ਼ਰਮਾ ਵਲੋਂ ਸਭ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।