21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਬਾਰ ਐਸੋਸੀਏਸ਼ਨ ਭੁਲੱਥ ਵਲੋਂ ਵਕੀਲਾਂ ਦੀਆਂ ਗੱਡੀਆਂ ਲਈ ਸਟਿੱਕਰ ਜਾਰੀ

ਅਜੀਤ ਡੈਸਕ 26-12-2025
ਭੁੱਲਰ, 25 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਜੁਡੀਸ਼ੀਅਲ ਕੋਰਟ ਵਿਖੇ ਬਾਰ ਐਸੋਸੀਏਸ਼ਨ ਭੁਲੱਥ ਵੱਲੋਂ ਵਕੀਲਾਂ ਨੂੰ ਗੱਡੀਆਂ ਦੀ ਪਾਰਕਿੰਗ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਵਕੀਲਾਂ ਦੀਆਂ ਗੱਡੀਆਂ ਤੇ ਹੋਰ ਵਹੀਕਲਜ਼ ਵਾਸਤੇ ਸਟਿੱਕਰ ਜਾਰੀ ਕੀਤੇ ਗਏ | ਇਸ ਸਬੰਧੀ ਗੱਲਬਾਤ ਕਰਦਿਆਂ ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਵਕੀਲਾਂ ਨੂੰ ਆਪਣੀਆਂ ਗੱਡੀਆਂ ਦੀ ਪਾਰਕਿੰਗ ਸਬੰਧੀ ਸਮੱਸਿਆਵਾਂ ਆ ਰਹੀਆਂ ਸਨ, ਜਿਸ ਕਰਕੇ ਬਾਰ ਐਸੋਸੀਏਸ਼ਨ ਭੁਲੱਥ ਵੱਲੋਂ ਆਪਣੇ ਮੈਂਬਰਾਂ ਨੂੰ ਗੱਡੀਆਂ ਤੇ ਲਗਾਉਣ ਲਈ ਸਟਿੱਕਰ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕੁੱਝ ਗੱਡੀਆਂ ਦੇ ਉੱਪਰ ਵੈਸੇ ਹੀ ਐਡਵੋਕੇਟ ਦੇ ਸਟਿੱਕਰ ਲਗਾਏ ਪਏ ਹਨ ਜਿਸ ਕਰਕੇ ਲੋਕਾਂ ਵਿੱਚ ਕੁੱਝ ਗਲਤ ਫਹਿਮੀ ਵੀ ਹੋ ਜਾਂਦੀ ਹੈ | ਇਸ ਮੌਕੇ ਐਡਵੋਕੇਟ ਮਨਿੰਦਰ ਸਿੰਘ ਸੈਕਟਰੀ, ਐਡਵੋਕੇਟ ਕਵਲਜੀਤ ਸਿੰਘ ਢਿੱਲੋਂ, ਐਡਵੋਕੇਟ ਸਤਪਾਲ ਵਧਾਵਨ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਅੰਮਿ੍ਤ ਪਾਲ ਸਿੰਘ ਬੇਦੀ, ਐਡਵੋਕੇਟ ਅਨੂਪ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ ਬੋਪਾਰਾਏ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਨਵਨੀਤ ਸਹਿਗਲ, ਐਡਵੋਕੇਟ ਪਰਵਿੰਦਰ ਸਿੰਘ ਸਰਾਂ, ਐਡਵੋਕੇਟ ਮਨਦੀਪ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ 'ਸਫਰ-ਏ-ਸ਼ਹਾਦਤ' ਸ਼ਹੀਦੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।