19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਅਜੀਤ ਡੈਸਕ 26-12-2025
ਕਪੂਰਥਲਾ, 25 ਦਸੰਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਟੀਮ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਐਸ.ਪੀ. ਡੀ. ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਦੀ ਹਦਾਇਤਾਂ ਤਹਿਤ ਏ.ਐਸ.ਆਈ. ਕੇਵਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਲੱਖਣ ਕਲਾਂ ਨੇੜੇ ਕਥਿਤ ਦੋਸ਼ਣ ਨਿੰਦਰ ਕੌਰ ਵਾਸੀ ਪਿੰਡ ਬੂਟਾਂ ਨੂੰ ਪੁਲਿਸ ਪਾਰਟੀ ਸਮੇਤ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 75 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਔਰਤ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ
ਪਿਛਲੀ ਖ਼ਬਰ ਪੰਡ ਬਾਗੂਵਾਲ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਅਗਲੀ ਖ਼ਬਰ ਪਿੰਡ ਨਰੂੜ 'ਚ ਖੁੱਲ੍ਹੇਆਮ ਵਿਕ ਰਹੀ ਹੈ ਚਾਈਨਾ ਡੋਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।