02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਅਜੀਤ ਡੈਸਕ 28-12-2025
ਕਪੂਰਥਲਾ, 27 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਾਜੀਆਂ ਰੇਲਵੇ ਸਟੇਸ਼ਨ ਨਜ਼ਦੀਕ ਰੇਲ ਗੱਡੀ ਹੇਠਾਂ ਆਉਣ ਕਾਰਨ 35 ਸਾਲਾ ਨੌਜਵਾਨ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਠਾਨਕੋਟ ਤੋਂ ਜੋਧਪੁਰ ਜਾਣ ਵਾਲੀ ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਦੇ ਸ਼ਨਾਖ਼ਤੀ ਕਾਰਡ ਤੋਂ ਉਸ ਦੀ ਪਹਿਚਾਣ ਤੀਰਥ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੁਲਾਰਾਂ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ ਤੇ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਕੋਰੀਅਰ ਦੀ ਦੁਕਾਨ 'ਚ ਲੱਗੀ ਅੱਗ ਅਗਲੀ ਖ਼ਬਰ ਕਾਰ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।