02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਸਾਹਨੀ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 28-12-2025
ਖਲਵਾੜਾ, 27 ਦਸੰਬਰ (ਮਨਦੀਪ ਸਿੰਘ ਸੰਧੂ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਸਮੇਤ ਹੋਰ ਸ਼ਹੀਦ ਹੋਏ ਸਿੰਘਾਂ ਦਾ ਸ਼ਹੀਦੀ ਦਿਹਾੜਾ ਪਿੰਡ ਸਾਹਨੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਪ੍ਰਚਾਰ ਸਭਾ ਸਾਹਨੀ ਅਤੇ ਨਗਰ ਨਿਵਾਸੀਆਂ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਬੀਬੀ ਸੰਦੀਪ ਕੌਰ ਭੁੱਲਾਰਾਈ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਇਆ | ਇਸ ਮੌਕੇ ਮੁੱਖ ਸੇਵਾਦਾਰ ਮਾਸਟਰ ਅਜੀਤ ਸਿੰਘ ਖਾਲਸਾ, ਤਰਸੇਮ ਸਿੰਘ ਕਾਹਲੋਂ, ਜਰਨੈਲ ਸਿੰਘ, ਸੁਦਾਗਰ ਸਿੰਘ ਇਟਲੀ, ਦਲਵਿੰਦਰ ਸਿੰਘ ਯੂ.ਕੇ., ਜਸਵੰਤ ਸਿੰਘ, ਸੁਖਦੇਵ ਸਿੰਘ, ਕਿਸਾਨ ਨੇਤਾ ਸਤਨਾਮ ਸਿੰਘ ਸਾਹਨੀ, ਗੁਰਦੁਆਰਾ ਕਮੇਟੀ ਪ੍ਰਧਾਨ ਮਹਿੰਦਰ ਸਿੰਘ, ਸਿੱਖ ਸੇਵਾ ਸੁਸਾਇਟੀ ਫਗਵਾੜਾ ਦੇ ਮੈਂਬਰ ਜਸਪ੍ਰੀਤ ਸਿੰਘ ਖਾਲਸਾ ਇੰਜੀਨੀਅਰ, ਸਤਨਾਮ ਸਿੰਘ ਪ੍ਰਧਾਨ, ਬਹਾਦਰ ਸਿੰਘ ਸਾਬਕਾ ਪ੍ਰਧਾਨ, ਹਰਵਿੰਦਰ ਸਿੰਘ ਕਾਹਲੋਂ, ਅਜੀਤ ਸਿੰਘ ਨੰਬਰਦਾਰ, ਗਿਆਨੀ ਰਣਜੀਤ ਸਿੰਘ, ਜਸਬੀਰ ਸਿੰਘ, ਅਜਾਇਬ ਸਿੰਘ ਅਤੇ ਸਰਬਜੀਤ ਸਿੰਘ ਤੋ ਇਲਾਵਾ ਗਰਾਮ ਪੰਚਾਇਤ ਸਾਹਨੀ, ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਸਾਹਨੀ ਅਤੇ ਧਾਰਮਿਕ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ | ਸਮਾਗਮ ਦੀ ਸਮਾਪਤੀ ਤੇ ਮਾਸਟਰ ਅਜੀਤ ਸਿੰਘ ਖਾਲਸਾ ਨੇ ਸੰਗਤਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਅਕਾਲੀ ਗੁਰਦੁਆਰਾ ਬੰਗਾ ਰੋਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।