02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਨਰੇਗਾ ਖ਼ਤਮ ਕਰਨਾ ਸਰਕਾਰ ਦੀ ਕਿਸਾਨ ਅਤੇ ਮਜ਼ਦੂਰ ਵਿਰੋਧੀ ਮਾਨਸਿਕਤਾ: ਭਿੰਡਰ

ਅਜੀਤ ਡੈਸਕ 28-12-2025
ਡਡਵਿੰਡੀ, 27 ਦਸੰਬਰ (ਦਿਲਬਾਗ ਸਿੰਘ ਝੰਡ)-ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲਾ ਨੇ ਕਿਹਾ ਹੈ ਕਿ ਮਜ਼ਦੂਰਾਂ ਦੇ ਰੋਜ਼ਗਾਰ ਦੇ ਅਧਿਕਾਰ ਖੇਤਰ ਨੂੰ ਘਟਾਉਣ ਦੀ ਕੋਸ਼ਿਸ਼ ਤਹਿਤ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਲਈ ਫ਼ੈਸਲਾ ਕੀਤਾ ਹੈ ਜੋ ਕਿ ਸਰਕਾਰ ਦੀ ਕਿਸਾਨ ਮਜ਼ਦੂਰ ਵਿਰੋਧੀ ਮਾਨਸਿਕਤਾ ਦੀ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਧਰਮ ਨੂੰ ਢਾਲ ਬਣਾ ਕੇ ਲੋਕਾਂ ਦੇ ਹੱਕ ਮਾਰਨ ਦਾ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਵੀਂ ਸਕੀਮ ਤਹਿਤ 40 ਫ਼ੀਸਦੀ ਫੰਡ ਘਟਾ ਦਿੱਤਾ ਹੈ ਕਿਉਂਕਿ ਕਰਜ਼ੇ ਦੇ ਜੰਜਾਲ ਵਿੱਚ ਫਸੇ ਰਾਜ ਕਦੀ ਵੀ 30-40 ਹਜ਼ਾਰ ਕਰੋੜ ਦਾ ਬਜਟ ਨਹੀਂ ਰੱਖ ਸਕਦੇ | ਉਨ੍ਹਾਂ ਕਿਹਾ ਕਿ ਬਿਨਾਂ ਇਲਜ਼ਾਮ ਆਪਣੇ ਸਿਰ ਲਏ ਕੇਂਦਰ ਸਰਕਾਰ ਨੇ 40 ਫ਼ੀਸਦੀ ਰੋਜ਼ਗਾਰ ਖੋਹ ਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਕੇਂਦਰ ਵੱਲੋਂ ਲਏ ਜਾ ਰਹੇ ਕਿਸਾਨ ਮਜ਼ਦੂਰ ਵਿਰੋਧੀ ਫ਼ੈਸਲਿਆਂ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਹਮਲਾ ਕਰਕੇ ਕੁੱਟਮਾਰ ਕਰਨ ਸੰਬੰਧੀ 4 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਕਾਲੀ ਗੁਰਦੁਆਰਾ ਬੰਗਾ ਰੋਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।