02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 28-12-2025
ਭੁਲੱਥ, 27 ਦਸੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਦੇ ਐਸ. ਐਚ. ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁਲੱਥ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਤੋਂ ਹੁੰਦੀ ਹੋਈ ਵੇਈਾ ਪੁਲ ਭੁਲੱਥ ਵਾਲੀ ਸਾਈਡ ਨੂੰ ਆ ਰਹੀ ਸੀ, ਕਿ ਸਾਹਮਣੇ ਤੋਂ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ , ਸ਼ੱਕ ਦੇ ਬਣਾਅ ਤੇ ਕਾਬੂ ਕਰਕੇ ਜਦੋਂ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਪ੍ਰਦੀਪ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਵਾਰਡ ਨੰਬਰ 6 ਭੁਲੱਥ ਗਰਬੀ ਦੱਸਿਆ, ਜਿਸ ਪਾਸੋਂ ਤਲਾਸ਼ੀ ਕਰਨ 'ਤੇ 22 ਖੁੱਲੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ | ਉਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਟਰੱਕ ਤੇ ਬੱਸ ਦੀ ਟੱਕਰ 'ਚ ਡਰਾਈਵਰ ਜ਼ਖ਼ਮੀ ਅਗਲੀ ਖ਼ਬਰ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਹਮਲਾ ਕਰਕੇ ਕੁੱਟਮਾਰ ਕਰਨ ਸੰਬੰਧੀ 4 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।