02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਬਕਾ ਸਰਪੰਚ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਕਾਬੂ

ਅਜੀਤ ਡੈਸਕ 28-12-2025
ਫਗਵਾੜਾ, 27 ਦਸੰਬਰ (ਹਰਜੋਤ ਸਿੰਘ ਚਾਨਾ)-ਪਿੰਡ ਬੋਹਾਨੀ ਵਿਖੇ ਸਾਬਕਾ ਸਰਪੰਚ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ 15 ਅਕਤੂਬਰ ਨੂੰ ਬਲਵਿੰਦਰ ਸਿੰਘ ਸਾਬਕਾ ਸਰਪੰਚ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਬੋਹਾਨੀ ਦੀਆਂ ਦੁਕਾਨਾ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਸਬੰਧ 'ਚ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ 'ਚ ਦੋਸ਼ੀ ਗਗਨਦੀਪ ਉਰਫ਼ ਗੱਗੀ ਪੁੱਤਰ ਅਮਰੀਕ ਚੰਦ ਵਾਸੀ ਪਿੰਡ ਮਲਕਪੁਰ ਤੇ ਨਵਨੀਤ ਸਿੰਘ ਉਰਫ਼ ਸੰਨੀ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਨਡਾਲੋਂ ਥਾਣਾ ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ ਤੇ ਇਸ 'ਚ ਕੋਈ ਨਿੱਜੀ ਰੰਜਿਸ਼ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ ਤੇ ਪੁਲਿਸ ਇਸ ਦੀ ਵੱਖ ਵੱਖ ਐਂਗਲਾ ਤੋਂ ਪੜਤਾਲ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਘਟਨਾ ਲਈ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ |
ਪਿਛਲੀ ਖ਼ਬਰ ਪਿੰਡ ਖਜ਼ੂਰਲਾ ਵਿਖੇ ਏ.ਟੀ.ਐਮ. ਨੂੰ ਤੋੜ ਕੇ ਲੁਟੇਰਿਆਂ ਨੇ ਨਕਦੀ ਉਡਾਈ ਅਗਲੀ ਖ਼ਬਰ ਟਰੱਕ ਤੇ ਬੱਸ ਦੀ ਟੱਕਰ 'ਚ ਡਰਾਈਵਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।