04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬਾਲ ਵਿਆਹ ਰੋਕਣ ਲਈ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 28-12-2025
ਸੁਲਤਾਨਪੁਰ ਲੋਧੀ, 27 ਦਸੰਬਰ (ਨਰੇਸ਼ ਹੈਪੀ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਪੂਰਥਲਾ ਰਾਜੀਵ ਢਾਂਡਾ ਦੀ ਯੋਗ ਅਗਵਾਈ ਹੇਠ ਬਾਲ ਵਿਆਹ ਨੂੰ ਰੋਕਣ ਲਈ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਚ ਆਂਗਣਵਾੜੀ ਵਰਕਰਾਂ ਵੱਲੋਂ ਬਾਲ ਵਿਆਹ ਰੋਕਣ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ | ਇਨ੍ਹਾਂ ਗਤੀਵਿਧੀਆਂ ਦੌਰਾਨ ਮਾਪਿਆਂ, ਕਿਸ਼ੋਰ ਕਿਸ਼ੋਰੀਆਂ ਤੇ ਸਮੁਦਾਇਕ ਮੈਂਬਰਾਂ ਨੂੰ ਬਾਲ ਵਿਆਹ ਦੇ ਨੁਕਸਾਨਾਂ, ਕਾਨੂੰਨੀ ਪ੍ਰਾਵਧਾਨਾਂ ਤੇ ਲੜਕੀਆਂ ਦੀ ਸਿੱਖਿਆ ਤੇ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਆਂਗਣਵਾੜੀ ਵਰਕਰਾਂ ਨੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀਆਂ ਧੀਆਂ ਨੂੰ ਸਿੱਖਿਆ ਦੇਣ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਦਾ ਮੌਕਾ ਦੇਣ | ਇਸ ਨਾਲ ਸਮੁਦਾਇਕ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਸਬੰਧਿਤ ਅਧਿਕਾਰੀਆਂ, ਚਾਈਲਡ ਹੈਲਪ ਲਾਈਨ 1098, ਜਾਂ ਆਂਗਣਵਾੜੀ ਵਰਕਰਾਂ ਨੂੰ ਸੂਚਿਤ ਕੀਤਾ ਜਾਵੇ |
ਪਿਛਲੀ ਖ਼ਬਰ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਏ.ਐਨ.ਐਮ. ਬਰਾਂਚ ਭੁਲੱਥ ਚਰਚ 'ਚ ਕਿ੍ਸਮਸ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।