04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸੈਫਲਾਬਾਦ 'ਚ ਧਾਰਮਿਕ ਸਮਾਗਮ ਅੱਜ-ਬਾਬਾ ਲੀਡਰ ਸਿੰਘ

ਅਜੀਤ ਡੈਸਕ 28-12-2025
ਕਪੂਰਥਲਾ, 27 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 28 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਾਲਿਆਂ ਨੇ ਦੱਸਿਆ ਕਿ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਵਿਚ ਸਵੇਰੇ 10 ਵਜੇ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਗਾਇਨ ਕੀਤਾ ਜਾਵੇਗਾ ਤੇ ਬਾਅਦ ਵਿਚ ਉੱਘੇ ਰਾਗੀ ਤੇ ਢਾਡੀ ਜਥੇ ਸੰਗਤਾਂ ਨਾਲ ਗੁਰਇਤਿਹਾਸ ਦੀ ਸਾਂਝ ਪਾਉਣਗੇ |
ਪਿਛਲੀ ਖ਼ਬਰ ਪ੍ਰਭਾਤ ਫੇਰੀਆਂ ਦੌਰਾਨ ਘੁੱਪ ਹਨ੍ਹੇਰਾ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ : ਪਾਹਵਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਇਆ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।