04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪ੍ਰਭਾਤ ਫੇਰੀਆਂ ਦੌਰਾਨ ਘੁੱਪ ਹਨ੍ਹੇਰਾ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ : ਪਾਹਵਾ

ਅਜੀਤ ਡੈਸਕ 28-12-2025
•ਕਿਹਾ, ਖ਼ਰਾਬ ਸਟਰੀਟ ਲਾਈਟਾਂ ਦੀ ਤੁਰੰਤ ਕਰਵਾਈ ਜਾਵੇ ਮੁਰੰਮਤ
ਫਗਵਾੜਾ, 27 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਫਗਵਾੜਾ ਦੇ ਪ੍ਰਧਾਨ ਸ. ਹਰਜੋਤ ਸਿੰਘ ਪਾਹਵਾ ਨੇ ਪੰਜਾਬ ਸਰਕਾਰ ਦੇ ਵਿਕਾਸ ਸਬੰਧੀ ਦਾਅਵਿਆਂ ਨੂੰ ਝੂਠ ਦੀ ਪੰਡ ਦੱਸਦਿਆਂ ਕਿਹਾ ਕਿ ਦਸ਼ਮ ਪਿਤਾ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਪਾਵਨ ਦਿਨਾਂ ਦੌਰਾਨ ਜਿੱਥੇ ਰੋਜ਼ਾਨਾ ਸਵੇਰ ਸਮੇਂ ਗੁਰਦੁਆਰਾ ਸਾਹਿਬਾਂ ਤੋਂ ਪ੍ਰਭਾਤ ਫੇਰੀਆਂ ਨਿਕਲਦੀਆਂ ਹਨ, ਉੱਥੇ ਹੀ ਸਰਕਾਰ ਅਤੇ ਨਗਰ ਨਿਗਮ ਦੀ ਲਾਪਰਵਾਹੀ ਲੋਕਾਂ ਦੀ ਜਾਨ ਲਈ ਖ਼ਤਰਾ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਪੋਹ ਮਹੀਨੇ ਦੀ ਹੱਡ ਕੰਬਾਉਂਦੀ ਠੰਡ, ਸਵੇਰ ਦੇ ਸਮੇਂ ਘਣੀ ਧੰੁਦ ਅਤੇ ਹਨ੍ਹੇਰਾ ਹੁੰਦਾ ਹੈ ਪਰ ਇਸਦੇ ਬਾਵਜੂਦ ਫਗਵਾੜਾ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸਟਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਕਾਰਨ ਘੁੱਪ ਹਨ੍ਹੇਰਾ ਛਾਇਆ ਰਹਿੰਦਾ ਹੈ | ਅਜਿਹੀ ਸਥਿਤੀ ਵਿੱਚ ਪ੍ਰਭਾਤ ਫੇਰੀਆਂ ਵਿੱਚ ਸ਼ਾਮਲ ਸ਼ਰਧਾਲੂਆਂ ਨਾਲ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਸਿੱਧੀ ਤੌਰ 'ਤੇ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਹੋਵੇਗੀ | ਹਰਜੋਤ ਸਿੰਘ ਪਾਹਵਾ ਨੇ ਨਗਰ ਨਿਗਮ ਫਗਵਾੜਾ, ਮੇਅਰ ਰਾਮਪਾਲ ਉੱਪਲ ਅਤੇ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਤੋਂ ਜ਼ੋਰਦਾਰ ਮੰਗ ਕੀਤੀ ਕਿ ਸ਼ਹਿਰ ਵਿੱਚ ਤੁਰੰਤ ਪ੍ਰਭਾਵ ਨਾਲ ਸਾਰੀਆਂ ਬੰਦ ਸਟਰੀਟ ਲਾਈਟਾਂ ਚਾਲੂ ਕਰਵਾਈਆਂ ਜਾਣ ਤਾਂ ਜੋ ਸੰਗਤ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸੈਫਲਾਬਾਦ 'ਚ ਧਾਰਮਿਕ ਸਮਾਗਮ ਅੱਜ-ਬਾਬਾ ਲੀਡਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।