04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ

ਅਜੀਤ ਡੈਸਕ 28-12-2025
ਸੁਲਤਾਨਪੁਰ ਲੋਧੀ, 27 ਦਸੰਬਰ (ਥਿੰਦ)-ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਦੇ ਵਿਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾਵਾਂ ਤੇ ਭਾਸ਼ਣ ਰਾਹੀਂ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਗਿਆ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਜੀਵਨ ਅਤੇ ਸਾਹਿਬਜ਼ਾਦਿਆਂ ਦੁਆਰਾ ਸਿੱਧਕ ਅਤੇ ਅਡੋਲ ਰਹਿ ਕੇ ਧਰਮ ਦੀ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਬਾਰੇ ਦੱਸਿਆ | ਇਸ ਤੋਂ ਇਲਾਵਾ ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਮੂਵੀ ਵੀ ਦਿਖਾਈ ਗਈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਤੇ ਪਿ੍ੰਸੀਪਲ ਮੈਡਮ ਰੇਨੂੰ ਅਰੋੜਾ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਹੋਇਆ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪੇ੍ਰਰਨਾ ਲੈਣ ਦਾ ਸੁਨੇਹਾ ਦਿੱਤਾ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਜਾਤੀਕੇ ਵਿਖੇ ਜੋੜ ਮੇਲ <br/> ਅਗਲੀ ਖ਼ਬਰ ਪ੍ਰਭਾਤ ਫੇਰੀਆਂ ਦੌਰਾਨ ਘੁੱਪ ਹਨ੍ਹੇਰਾ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ : ਪਾਹਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।