04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੈਨਸ਼ਨ ਐਸੋਸੀਏਸ਼ਨ ਨੇ ਬੱਚਿਆਂ ਨੂੰ ਵਰਦੀਆਂ ਤੇ ਬੂਟ ਵੰਡੇ

ਅਜੀਤ ਡੈਸਕ 28-12-2025
ਫੱਤੂਢੀਂਗਾ, 27 ਦਸੰਬਰ (ਬਲਜੀਤ ਸਿੰਘ)-ਜ਼ਿਲ੍ਹਾ ਕਪੂਰਥਲਾ ਪੈਨਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਮਹਿਰਵਾਲ ਵਿਖੇ ਸਕੂਲ ਦੇ ਬੱਚਿਆਂ ਨੂੰ ਸਰਦੀਆਂ ਨੂੰ ਮੁੱਖ ਰੱਖਦੇ ਹੋਏ ਵਰਦੀਆਂ ਤੇ ਬੂਟ ਵੰਡੇ ਗਏ | ਇਸ ਮੌਕੇ ਉਨ੍ਹਾਂ ਨੇ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਮੱਧ ਵਰਗ ਦੇ ਬੱਚੇ ਪੜ੍ਹਦੇ ਹਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਸਕੂਲਾਂ ਵਿਚ ਦਾਨੀ ਸੱਜਣਾਂ ਨੂੰ ਵੱਧ ਤੋਂ ਵੱਧ ਸਹਾਇਤਾ ਕਰਨੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਜਰਨਲ ਸਕੱਤਰ ਗੁਰਦੀਪ ਸਿੰਘ, ਸਟੇਟ ਐਵਾਰਡ ਅਧਿਆਪਕ ਸੁਖਵਿੰਦਰ ਸਿੰਘ ਚੀਮਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਬੀਰ ਸਿੰਘ, ਮਾਸਟਰ ਗੁਰਪ੍ਰੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਐਨ.ਐਸ.ਐਸ. ਵਰਗੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਜ਼ਰੂਰੀ--ਡਾ. ਔਜਲਾ •ਮਿੱਠੜਾ ਕਾਲਜ '... ਅਗਲੀ ਖ਼ਬਰ ਖ਼ਾਲਸਾ ਸਕੂਲ ਪਲਾਹੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।