14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪਿੰਡ ਭਗਵਾਨਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 31-12-2025
ਭੁਲੱਥ, 30 ਦਸੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਭਗਵਾਨਪੁਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨ 'ਚ ਭਾਈ ਭੁਪਿੰਦਰ ਸਿੰਘ ਜੀ ਹੈੱਡ ਗ੍ਰੰਥੀ (ਕਥਾਵਾਚਕ), ਮਾਝੇ ਵਾਲੀਆਂ ਬੀਬੀਆਂ ਢਾਡੀ ਜਥਾ (ਅੰਮਿ੍ਤਸਰ), ਸੰਤ ਪਿਆਰਾ ਸਿੰਘ ਜੀ ਸਿਰਥਲੇ ਵਾਲੇ ਅਤੇ ਹੋਰ ਜਥੇ ਕਥਾ ਕੀਰਤਨ ਤੇ ਵਾਰਾਂ ਰਾਹੀ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਗੁਰੂ ਸਾਹਿਬ ਦੇ ਜੀਵਨ ਦੇ ਚਾਨਣਾ ਪਾਇਆ ਤੇ ਉਹ ਸੰਗਤਾਂ ਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕਾਂ ਨੇ ਸਮਾਗਮ 'ਚ ਆਉਣ ਵਾਲੀਆਂ ਸੰਗਤਾਂ ਤੇ ਮੁਹਤਬਰ ਵਿਅਕਤੀਆਂ ਦਾ ਸਨਮਾਨ ਕੀਤਾ ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਇੱਥੇ ਆਉਣ ਤੇ ਜੀ ਆਇਆ ਕਿਹਾ | ਇਸ ਮੌਕੇ ਵੱਡੀ ਗਿਣਤੀ 'ਚ ਨਗਰ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਸਰਕਾਰ ਦੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼-ਧਾਲੀਵਾਲ ਅਗਲੀ ਖ਼ਬਰ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਅਵਤਾਰ ਸਿੰਘ ਬੱਲ ਦੀ 8ਵੀਂ ਬਰਸੀ 'ਤੇ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।