14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੰਜਾਬ ਸਰਕਾਰ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਸਰਕਾਰ ਦੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼-ਧਾਲੀਵਾਲ

ਅਜੀਤ ਡੈਸਕ 31-12-2025
ਫਗਵਾੜਾ, 30 ਦਸੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਵਿਧਾਇਕ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਅੱਜ ਬੁਲਾਏ ਗਏ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੀ ਨਿਖੇਧੀ ਕਰਦਿਆਂ ਇਸ ਨੰੂ ਜਨਹਿਤ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਸਿਆਸੀ ਕਵਾਇਦ ਕਰਾਰ ਦਿੱਤਾ ਹੈ | ਅੱਜ ਇੱਥੇ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੂੰ ਵਿਸ਼ੇਸ਼ ਸੈਸ਼ਨ 'ਚ ਸਪਸ਼ਟ ਕਰਨਾ ਚਾਹੀਦਾ ਸੀ ਕਿ ਸੂਬੇ ਦੇ ਦਿਵਿਆਂਗਾਂ, ਬਜ਼ੁਰਗਾਂ ਤੇ ਵਿਧਵਾ ਮਹਿਲਾਵਾਂ ਨੂੰ ਹੁਣ ਤੱਕ ਮਹੀਨਾਵਾਰ ਪੈਨਸ਼ਨ ਕਿਉਂ ਨਹੀਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਲੱਖਾਂ ਲਾਭਪਾਤਰੀ ਪੈਨਸ਼ਨ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਕੋਲ ਇਸ ਦਾ ਕੋਈ ਠੋਸ ਜਵਾਬ ਨਹੀਂ ਹੈ | ਉਨ੍ਹਾਂ ਅੱਗੇ ਸਵਾਲ ਉਠਾਇਆ ਕਿ ਸਰਕਾਰ ਆਪਣੇ ਕਾਰਜਕਾਲ ਦੌਰਾਨ ਮਨਰੇਗਾ ਤਹਿਤ ਮਜ਼ਦੂਰਾਂ ਨੂੰ ਪੂਰਾ ਕੰਮ ਕਿਉਂ ਨਹੀਂ ਦੇ ਸਕੀ | ਜਦੋਂ ਪਿੰਡਾਂ 'ਚ ਬੇਰੁਜ਼ਗਾਰੀ ਸਿਖ਼ਰਾਂ 'ਤੇ ਹੈ ਤਾਂ ਮਨਰੇਗਾ ਵਰਗੀ ਯੋਜਨਾ ਨੂੰ ਕਮਜ਼ੋਰ ਕਰਨਾ ਗਰੀਬ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ | ਧਾਲੀਵਾਲ ਨੇ ਇਹ ਵੀ ਪੁੱਛਿਆ ਕਿ ਪਿੰਡਾਂ ਦੇ ਸਰਪੰਚਾਂ ਨੂੰ ਹੁਣ ਤੱਕ ਉਨ੍ਹਾਂ ਦਾ ਭੱਤਾ ਕਿਉਂ ਨਹੀਂ ਦਿੱਤਾ ਗਿਆ | ਧਾਲੀਵਾਲ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦਾ ਮਕਸਦ ਰਾਜਨੀਤਿਕ ਪ੍ਰਸਤਾਵ ਪਾਸ ਕਰਨਾ ਨਹੀਂ, ਸਗੋਂ ਲੋਕਾਂ ਨਾਲ ਜੁੜੇ ਜ਼ਮੀਨੀ ਮੁੱਦਿਆਂ 'ਤੇ ਜਵਾਬਦੇਹੀ ਤੈਅ ਕਰਨਾ ਹੋਣਾ ਚਾਹੀਦਾ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ ਅਗਲੀ ਖ਼ਬਰ ਪਿੰਡ ਭਗਵਾਨਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।