14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ

ਅਜੀਤ ਡੈਸਕ 31-12-2025
ਸੁਲਤਾਨਪੁਰ ਲੋਧੀ, 30 ਦਸੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਸਰਬਜੀਤ ਸਿੰਘ ਬੱਬੂ ਦੀ ਅਗਵਾਈ ਹੇਠ ਪ੍ਰਭਾਤ ਫੇਰੀ ਮੁਹੱਲਾ ਪ੍ਰੇਮਪੁਰਾ ਤੋਂ ਚੱਲ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੀ ਹੋਈ ਪਿੰਡ ਸੁਲਤਾਨਪੁਰ ਰੂਰਲ ਪਹੁੰਚੀ, ਜਿੱਥੇ ਪਿੰਡ ਵਾਸੀਆਂ ਵਲੋਂ ਪ੍ਰਭਾਤ ਫੇਰੀ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਪ੍ਰਭਾਤ ਫੇਰੀ ਬਾਬਾ ਪਰਮਜੀਤ ਸਿੰਘ ਪੰਮਾ ਅਤੇ ਜਸਵੰਤ ਕੌਰ ਦੇ ਘਰ ਵੀ ਗਈ ਜਿੱਥੇ ਪਰਿਵਾਰ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਭਾਈ ਸਰਬਜੀਤ ਸਿੰਘ ਬੱਬੂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦਾ ਵਿਸਤਾਰ ਨਾਲ ਇਤਿਹਾਸ ਸੰਗਤ ਨੂੰ ਸੁਣਾਇਆ | ਇਸ ਮੌਕੇ ਬਾਬਾ ਸੁਰਜੀਤ ਸਿੰਘ, ਗੁਰਬਾਜ ਸਿੰਘ, ਬਲਵਿੰਦਰ ਸਿੰਘ ਡੇਰਾ ਸੈਯਦਾਂ, ਗੁਰਬਚਨ ਸਿੰਘ ਪੱਕਾ ਕੋਠਾ, ਹਰਪ੍ਰੀਤ ਸਿੰਘ ਸੱਧੂਵਾਲ, ਪਿਆਰਾ ਸਿੰਘ, ਨਿੱਕਾ, ਗੁਰਨਾਮ ਪ੍ਰੀਤ ਸਿੰਘ, ਪ੍ਰੀਤਮ ਸਿੰਘ, ਹਰਮਨਪ੍ਰੀਤ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ ਡੇਰਾ ਸੈਯਦਾਂ, ਜਸ਼ਨਪ੍ਰੀਤ ਸਿੰਘ ਸੱਧੂਵਾਲ, ਬੀਬੀ ਰਵਿੰਦਰ ਕੌਰ, ਬੀਬੀ ਸਰਬਜੀਤ ਕੌਰ, ਰੂਪ ਰਾਣੀ, ਪਰਮਜੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਤਰਲੋਚਨ ਸਿੰਘ ਕਾਕੀ ਜਰਮਨ ਯਾਦਗਾਰੀ ਅੰਤਰਰਾਸ਼ਟਰੀ ਟੂਰਨਾਮੈਂਟ 'ਚ ਉੱਤਮਵੀਰ ਕਲੱਬ ਮਹਿਮਦਵਾਲ ਜੇਤੂ ਰਿਹਾ • ਧਾਵੀ ਨਾਥ... ਅਗਲੀ ਖ਼ਬਰ ਪੰਜਾਬ ਸਰਕਾਰ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਸਰਕਾਰ ਦੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।