13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਅਣਪਛਾਤੇ ਲੁਟੇਰੇ ਰੇਹੜੀ ਵਾਲੇ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਅਜੀਤ ਡੈਸਕ 31-12-2025
ਕਪੂਰਥਲਾ, 30 ਦਸੰਬਰ (ਸਡਾਨਾ)-ਇਕ ਰੇਹੜੀ ਵਾਲੇ ਪਾਸੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਤੁਲਸੀ ਰਾਮ ਵਾਸੀ ਲਕਸ਼ਮੀ ਨਗਰ ਨੇ ਦੱਸਿਆ ਕਿ ਬੀਤੇ ਦਿਨੀਂ ਰਾਤ ਦੇ ਸਮੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਿੰਨ ਨੌਜਵਾਨ ਉਸ ਦੀ ਸੂਪ ਦੀ ਰੇਹੜੀ 'ਤੇ ਆਏ ਜੋ ਕਿ ਸਤਨਰਾਇਣ ਮੰਦਿਰ ਚੌਂਕ ਵਿਖੇ ਲਗਾਉਂਦਾ ਹੈ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |


ਪਿਛਲੀ ਖ਼ਬਰ ਮਾਤਾ ਗੁਜਰੀ ਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ 11ਵਾਂ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਅਗਲੀ ਖ਼ਬਰ ਮਨਸੂਰਵਾਲ ਵਿਖੇ ਲਗਾਏ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ 100 ਤੋਂ ਵੱਧ ਮਰੀਜ਼ਾਂ ਦਾ ਨਿਰੀਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।