13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮਾਤਾ ਗੁਜਰੀ ਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ 11ਵਾਂ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਅਜੀਤ ਡੈਸਕ 31-12-2025
ਫਗਵਾੜਾ, 30 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਵੈੱਲਫੇਅਰ ਸੁਸਾਇਟੀ ਅਤੇ ਐਨ.ਆਰ.ਆਈ. ਸਭਾ ਫਗਵਾੜਾ ਵਲੋਂ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, ਮਾਤਾ ਗੁਜਰੀ ਜੀ, ਚਾਰੇ ਸਾਹਿਬਜ਼ਾਦੇ ਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ 11ਵਾਂ ਸਾਲਾਨਾ ਮਹਾਨ ਕੀਰਤਨ ਤੇ ਢਾਡੀ ਦਰਬਾਰ ਐਨ.ਆਰ.ਆਈ ਵੀਰਾ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਫ਼ਤਿਹ ਸਿੰਘ ਨਗਰ ਗਲੀ ਨੰਬਰ 6 ਸੁਖਚੈਨਆਣਾ ਸਾਹਿਬ ਰੋਡ ਫਗਵਾੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ | ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਸੰਪੂਰਨਤਾ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ | ਖੁੱਲ੍ਹੇ ਪੰਡਾਲ 'ਚ ਸਜਾਏ ਧਾਰਮਿਕ ਦੀਵਾਨ ਵਿਚ ਭਾਈ ਮਨਿੰਦਰ ਸਿੰਘ ਹਜ਼ੂਰੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਢਾਡੀ ਭਾਈ ਗੁਰਪਾਲ ਸਿੰਘ ਮਰੂੜ ਸਮਾਧ ਭਾਈ ਵਾਲੀਆਂ ਬੀਬੀਆਂ, ਭਾਈ ਗੁਰਮੁਖ ਸਿੰਘ ਹੁਸ਼ਿਆਰਪੁਰ ਵਾਲੇ, ਇੰਟਰਨੈਸ਼ਨਲ ਪੰਥਕ ਢਾਡੀ ਜਥਾ ਭਾਈ ਕੁਲਬੀਰ ਸਿੰਘ ਕਮਾਲ ਅਤੇ ਭਾਈ ਜਤਿੰਦਰ ਸਿੰਘ ਮਲਕਪੁਰ ਵਾਲਿਆਂ ਨੇ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਦੇ ਨਾਲ ਜੋੜਿਆ | ਸਮਾਗਮ ਦੌਰਾਨ ਧਾਰਮਿਕ ਸਮਾਜਿਕ ਅਤੇ ਸਿਆਸੀ ਆਗੂਆਂ ਤੋਂ ਇਲਾਵਾ ਗੁਰਦੁਆਰਾ ਮੈਨੇਜਰ ਨਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ, ਆਸ਼ੂ ਸਾਂਪਲਾ, ਤੇਜੱਸਵੀ ਭਾਰਦਵਾਜ, ਬੀਬੀ ਸਰਬਜੀਤ ਕੌਰ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਿੰਦਾ, ਸੋਹਣ ਸਿੰਘ , ਦਲਜੀਤ ਸਿੰਘ, ਜੋਗਿੰਦਰ ਸਿੰਘ , ਹਰਭਜਨ ਸਿੰਘ ਕਲੇਰ, ਨਿਰਮਲ ਸਿੰਘ, ਮਾਸਟਰ ਕੇਵਲ ਸਿੰਘ, ਉਮੇਸ਼ ਸ਼ਰਮਾ, ਕੁਲਦੀਪ ਸਿੰਘ, ਸਤੀਸ਼ ਸ਼ਰਮਾ, ਜਤਿੰਦਰ ਕੁਮਾਰ ਸੋਨੀ, ਗੁਰਪਾਲ ਸਿੰਘ ਪਾਲਾ, ਸਰਬਜੀਤ ਸਿੰਘ ਸਾਬੀ, ਜੈਵਿਸ਼, ਸ਼ੀਤਲ ਸਿੰਘ, ਜਸਵਿੰਦਰ ਸਿੰਘ ਭਗਤਪੁਰਾ, ਗੁਰਬਖ਼ਸ਼ ਸਿੰਘ ਅਠੌਲੀ ਤੋਂ ਇਲਾਵਾ ਸਮੂਹ ਕਮੇਟੀ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਫਗਵਾੜਾ ਵਿਖੇ 3 ਜਨਵਰੀ ਦੇ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਅਣਪਛਾਤੇ ਲੁਟੇਰੇ ਰੇਹੜੀ ਵਾਲੇ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।