13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਭੁਲੱਥ ਵਿਖੇ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ •ਵੱਖ-ਵੱਖ ਥਾਵਾਂ 'ਤੇ ਲਗਾਏ ਦੁੱਧ ਦੇ ਲੰਗਰ

ਅਜੀਤ ਡੈਸਕ 31-12-2025
ਭੁਲੱਥ, 29 ਦਸੰਬਰ (ਪੱਤਰ ਪ੍ਰੇਰਕ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਗੁਰਦੁਆਰਾ 1ਓ ਸਾਹਿਬ ਵਿਖੇ ਅਮਰ ਸ਼ਹੀਦ ਸ਼੍ਰੋਮਣੀ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਬਾਬਾ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਸਲਾਮਤਪੁਰ ਵੱਲੋਂ ਅਰਦਾਸ ਕਰਨ ਉਪਰੰਤ ਸੰਗਤਾਂ ਨੂੰ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਤੇ ਉਨ੍ਹਾਂ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਲੇਖਕ ਮੇਹਰ ਚੰਦ ਸਿੱਧੂ ਨੇ ਅਮਰ ਸ਼ਹੀਦ ਸ਼੍ਰੋਮਣੀ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨ੍ਹਾਂ ਦੀ ਤੇ ਉਨ੍ਹਾਂ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਬਾਰੇ ਆਪਣੀ ਕਲਮ ਰਾਹੀਂ ਲਿਖੀ ਕਵਿਤਾ ਸ਼ਹਾਦਤ ਦਾ ਜਾਮ ਪੇਸ਼ ਕੀਤੀ | ਮੰਚ ਸੰਚਾਲਕ ਦੀ ਭੂਮਿਕਾ ਪ੍ਰਧਾਨ ਭਾਈ ਭੁਪਿੰਦਰ ਸਿੰਘ ਵੱਲੋਂ ਨਿਭਾਈ ਗਈ | ਇਸ ਮੌਕੇ ਡਾ. ਵਿਜੇ ਕੁਮਾਰ, ਸਾਬਕਾ ਕੌਂਸਲਰ ਲਕਸ਼ ਚੌਧਰੀ, ਸਾਬਕਾ ਕੌਂਸਲਰ ਸੁਖਵਿੰਦਰ ਵਧਾਵਨ, ਸਾਬਕਾ ਕੌਂਸਲਰ ਨਰੇਸ਼ ਕੁਮਾਰ ਸਹਿਗਲ, ਭਾਈ ਨਿਰਮਲ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ, ਪਲਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਦੇਵ ਸਿੰਘ ਬਾਜਵਾ, ਹਰਭਜਨ ਸਿੰਘ, ਰਣਜੀਤ ਸਿੰਘ, ਪਿਆਰਾ ਸਿੰਘ ਬਾਜਵਾ, ਸੁਖਬੀਰ ਸਿੰਘ, ਭੁਪਿੰਦਰ ਸਿੰਘ ਖੁਰਾਣਾ, ਨਰੇਸ਼ ਕੁਮਾਰ ਤੇ ਹੋਰ ਬਹੁਤ ਸਾਰੇ ਮੋਹਤਵਾਰ ਵਿਅਕਤੀਆਂ ਵੱਲੋਂ ਸ਼ਿਰਕਤ ਕੀਤੀ ਗਈ, ਸ਼ਹੀਦੀ ਦਿਹਾੜੇ ਸਬੰਧੀ ਵੱਖ-ਵੱਖ ਥਾਵਾਂ ਤੇ ਦੁੱਧ ਦੇ ਲੰਗਰ ਲਗਾਏ ਗਏ |
ਪਿਛਲੀ ਖ਼ਬਰ ਡੇਰਾਬੱਸੀ ਦੇ ਪਿੰਡ ਪੰਡਵਾਲਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਪਹਿਲਾ ਕੁਸ਼ਤੀ ਦੰਗਲ ਕਰਵਾਇਆ •ਹਾਮਿਦ ਇਰਾਨ ਨੇ ਪਟਕੇ ਦੀ ਕੁਸ਼ਤੀ ਜਿੱਤੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।