07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਦਿੱਲੀ ਪੁਲਿਸ ਵਲੋਂ ਪੰਨੂ ਖ਼ਿਲਾਫ਼ ਨਵਾਂ ਮਾਮਲਾ ਦਰਜ

ਅਜੀਤ ਡੈਸਕ 24-01-2026
ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਖ਼ਾਲਿਸਤਾਨ ਪੱਖੀ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸ.ਐਫ਼.ਆਈ.) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਨਵੀਂ ਐਫ.ਆਈ.ਆਰ. ਦਰਜ ਕੀਤੀ ਹੈ ¢ ਪੰਨੂ 'ਤੇ ਭਾਰਤ ਵਿਰੁੱਧ ਸਾਜ਼ਿਸ਼ ਰਚਣ ਅਤੇ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਇਆ ਗਿਆ ਹੈ ¢ ਪੰਨੂ ਵਲੋਂ ਸੋਸ਼ਲ ਮੀਡੀਆ 'ਤੇ ਜਾਰੀ ਕੀਤੀ ਗਈ ਇਕ ਵੀਡੀਓ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ ¢ ਪੰਨੂ ਦੀ ਵੀਡੀਓ ਵਿਚ ਦਿੱਲੀ ਵਿਚ ਹਿੰਸਾ ਭੜਕਾਉਣ ਦੀ ਧਮਕੀ ਦਿੱਤੀ ਗਈ ਹੈ ¢ ਜਾਣਕਾਰੀ ਮੁਤਾਬਿਕ ਸਿੱਖਸ ਫਾਰ ਜਸਟਿਸ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕੀਤੀ, ਜਿਸ ਵਿਚ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿਚ ਸਰਕਾਰੀ ਜਾਇਦਾਦਾਂ 'ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਦਾਅਵਾ ਕੀਤਾ ਗਿਆ ਹੈ¢ ਸੰਬੰਧਿਤ ਵੀਡੀਓ ਵਿਚ ਰੋਹਿਣੀ ਦੇ ਇਕ ਐਮ. ਸੀ. ਡੀ. ਪ੍ਰਾਇਮਰੀ ਸਕੂਲ ਅਤੇ ਦੱਖਣ-ਪੱਛਮੀ ਦਿੱਲੀ ਦੇ ਡਾਬੜੀ ਮੋੜ ਫਲਾਈਓਵਰ 'ਤੇ ਨਾਅਰੇ ਦਿਖਾਏ ਗਏ ਹਨ | ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਖ਼ੁਦ ਨੋਟਿਸ ਲਿਆ ਅਤੇ ਵੱਖ-ਵੱਖ ਧਾਰਾਵਾਂ ਤਹਿਤ ਪੰਨੂ ਵਿਰੁੱਧ ਮਾਮਲਾ ਦਰਜ ਕੀਤਾ¢

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਤਾਮਿਲਨਾਡੂ 'ਚ ਚੋਣ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ, ਕਟਾਰੂਚੱਕ, ਭੁੱਲਰ ਤੇ ਮੁੰਡੀਆਂ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਰਜਿਸਟੇ੍ਰਸ਼ਨ ਮੁਹਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।