19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹਰੇਕ ਸਨਾਤਨੀ ਦੇ ਘਰ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਜ਼ਰੂਰ ਹੋਣੀ ਚਾਹੀਦੀ ਹੈ-ਬਾਬਾ ਹਰਨਾਮ ਸਿੰਘ ਖ਼ਾਲਸਾ

ਅਜੀਤ ਡੈਸਕ 26-01-2026
ਇਸ ਮੌਕੇ ਇਸ ਮਹਾਰਾਸ਼ਟਰ ਸ਼ਤਾਬਦੀ ਸਮਾਗਮਾਂ ਦੇ ਚੇਅਰਮੈਨ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਸਿਖਿਆਵਾਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਭਾਰਤ ਵਿਚ ਇਸਲਾਮ ਤੋਂ ਇਲਾਵਾ ਕੋਈ ਹੋਰ ਦੂਜਾ ਧਰਮ ਨਹੀਂ ਬਚਣਾ ਸੀ | ਉਨ੍ਹਾਂ ਕਿਹਾ ਕਿ ਜ਼ਾਲਮ ਮੁਗ਼ਲੀਆ ਹਕੂਮਤ ਸਾਹਮਣੇ ਸਿਰਫ ਗੁਰੂ ਤੇਗ ਬਹਾਦਰ ਜੀ ਨੇ ਹੀ ਆਵਾਜ਼ ਬੁਲੰਦ ਕੀਤੀ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਔਰੰਗਜ਼ੇਬ ਭਾਰਤ ਵਿਚ ਕਿਸੇ ਦਾ ਵੀ ਧਰਮ ਨਹੀਂ ਬਦਲ ਸਕਿਆ | ਇਸ ਮੌਕੇ ਉਨ੍ਹਾਂ ਨੇ ਇਸ ਸਮਾਗਮ ਦੀ ਕਾਮਯਾਬੀ ਵਿਚ ਸਹਿਯੋਗ ਦੇਣ ਲਈ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦਿਆਂ ਨਾਲ ਹੀ ਗੁਰੂ ਸਾਹਿਬਾਨ ਦਾ ਇਤਿਹਾਸ ਮਹਾਰਾਸ਼ਟਰ ਦੇ ਸਕੂਲੀ ਬੱਚਿਆਂ ਦੇ ਸਿਲੇਬਸ ਵਿਚ ਜੋੜਨ ਲਈ ਵੀ ਦੇਵੇਂਦਰ ਫੜਨਵੀਸ ਦੀ ਸ਼ਲਾਘਾ ਕੀਤੀ | ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਹਰੇਕ ਸਨਾਤਨੀ ਦੇ ਘਰ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਜ਼ਰੂਰ ਹੋਣੀ ਚਾਹੀਦੀ ਹੈ |

ਪਿਛਲੀ ਖ਼ਬਰ ਬਲਦੇਵ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਸਭ ਤੋਂ ਵੱਧ ਕਪਤਾਨ ਦਿੱਤੇ ਪਦਮਸ੍ਰੀ ਲਈ ਨਾਂਅ ਐਲਾਨੇ ਜਾਣ 'ਤੇ ਲੁਧਿਆਣਾ 'ਚ... ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 18 ਅਧਿਕਾਰੀ ਰਾਸ਼ਟਰਪਤੀ ਮੈਡਲਾਂ ਨਾਲ ਹੋਣਗੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।