22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਕੇਜਰੀਵਾਲ ਨੇ ਈ.ਡੀ. ਦੇ 'ਸੰਮਨ' ਖ਼ਿਲਾਫ਼ ਆਪਣੀ ਪਟੀਸ਼ਨ ਦਿੱਲੀ ਹਾਈ ਕੋਰਟ ਤੋਂ ਲਈ ਵਾਪਸ <br/>

ਅਜੀਤ ਡੈਸਕ 13-02-2026
ਨਵੀਂ ਦਿੱਲੀ, 12 ਫਰਵਰੀ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (ਸਾਬਕਾ ਮੁੱਖ ਮੰਤਰੀ) ਨੂੰ ਈ.ਡੀ. ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ਅਦਾਲਤ ਤੋਂ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ | ਈ.ਡੀ. ਨੇ ਇਹ ਸੰਮਨ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਜਾਰੀ ਕੀਤਾ ਸੀ, ਇਸੇ ਸੰਮਨ ਨੂੰ ਚੁਣੌਤੀ ਦੇਣ ਦੇ ਲਈ ਕੇਜਰੀਵਾਲ ਨੇ ਹਾਈ ਕੋਰਟ 'ਚ ਇਹ ਪਟੀਸ਼ਨ ਦਾਇਰ ਕੀਤੀ ਸੀ | ਅਦਾਲਤ 'ਚ ਕੇਜਰੀਵਾਲ ਵਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਹ ਹੁਣ ਇਸ ਮਾਮਲੇ ਨੂੰ ਅੱਗੇ ਨਹੀਂ ਵਧਾਉਣਾ ਚਾਹੁੰਦੇ, ਕਿਉਂਕਿ ਟ੍ਰਾਇਲ ਕੋਰਟ ਨੇ ਪਹਿਲਾਂ ਹੀ ਉਨ੍ਹਾਂ ਨੂੰ ਅਜਿਹੇ ਅਪਰਾਧਿਕ ਮਾਮਲਿਆਂ ਵਿਚ ਬਰੀ ਕਰ ਦਿੱਤਾ ਹੈ, ਜੋ ਕੇਂਦਰੀ ਏਜੰਸੀ ਦੇ ਸੰਮਨ 'ਤੇ ਪੇਸ਼ ਨਾ ਹੋਣ ਦੇ ਕਾਰਨ ਦਰਜ ਕੀਤੇ ਗਏ ਸਨ | ਮਾਮਲੇ ਦੀ ਸੁਣਵਾਈ ਤੋਂ ਬਾਅਦ ਚੀਫ਼ ਜਸਟਿਸ ਡੀ.ਕੇ. ਉਪਾਧਿਆਇ ਅਤੇ ਜਸਟਿਸ ਤੇਜਸ ਕਰਿਆ ਦੇ ਬੈਂਚ ਨੇ ਕਿਹਾ ਕਿ ਤਮਾਮ ਦਲੀਲਾਂ ਸੁਣਨ ਤੋਂ ਬਾਅਦ ਇਹ ਪਟੀਸ਼ਨ ਵਾਪਸ ਲੈਣ ਦੇ ਆਧਾਰ 'ਤੇ ਖ਼ਾਰਜ ਕੀਤੀ ਜਾਂਦੀ ਹੈ | ਹਾਲਾਂਕਿ ਬੈਂਚ ਨੇ ਇਹ ਸਾਫ਼ ਕਰ ਦਿੱਤਾ ਕਿ ਪਟੀਸ਼ਨ ਵਿਚ ਚੁੱਕੇ ਗਏ ਸਾਰੇ ਕਾਨੂੰਨੀ ਸਵਾਲ ਭਵਿੱਖ ਦੇ ਲਈ ਖੁੱਲ੍ਹੇ ਰਹਿਣਗੇ | ਦੂਜੇ ਪਾਸੇ ਈ.ਡੀ. ਵਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਕਿਹਾ ਕਿ ਜਾਂਚ ਏਜੰਸੀ ਟ੍ਰਾਇਲ ਕੋਰਟ ਦੇ ਉਸ ਫ਼ੈਸਲੇ ਦੇ ਖ਼ਿਲਾਫ਼ ਅਪੀਲ ਕਰੇਗੀ, ਜਿਸ ਵਿਚ ਕੇਜਰੀਵਾਲ ਨੂੰ ਬਰੀ ਕੀਤਾ ਗਿਆ ਸੀ |

ਪਿਛਲੀ ਖ਼ਬਰ ਰਾਊਜ਼ ਐਵੇਨਿਊ ਕੋਰਟ ਵਲੋਂ ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਦੋਸ਼ ਤੈਅ ਕਰਨ ਬਾਰੇ ਫ਼ੈਸਲਾ ਰਾਖਵਾਂ <br/> ਅਗਲੀ ਖ਼ਬਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।